ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੁਲਾਈ ਪ੍ਰੀਖਿਆਵਾਂ ਬਹੁਤ ਅਹਿਮ: ਤੂਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਮਾਪਿਆਂ ਨੂੰ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਕੀਤੀ ਅਪੀਲ
ਬਰਨਾਲਾ, 28 ਜੂਨ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜੂਦਾ ਵਿੱਦਿਅਕ ਸੈਸ਼ਨ ਦੀ ਆਨਲਾਈਨ ਪੜਾਈ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਇਨਾਂ ਪ੍ਰੀਖਿਆਵਾਂ ਲਈ ਬਕਾਇਦਾ ਡੇਟਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਪਾਬੰਦੀਆਂ ਦੇ ਚੱਲਦਿਆਂ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸੋਸ਼ਲ ਮੀਡੀਆ, ਆਨਲਾਈਨ ਪਲੈਟਫਾਰਮ ਜ਼ਰੀਏ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਰੋਜ਼ਾਨਾ ਆਨਲਾਈਨ ਜਮਾਤਾਂ ਲਗਾ ਕੇ ਵਿਦਿਆਰਥੀਆਂ ਨੂੰ ਪਾਠਕ੍ਰਮ ਕਰਵਾਇਆ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਤਿਆਰ ਲੈਕਚਰ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ. ਡੀ ਪੰਜਾਬੀ ਤੋਂ ਪ੍ਰਸਾਰਿਤ ਕਰਵਾ ਕੇ ਵੀ ਵਿਦਿਆਰਥੀਆਂ ਦੀ ਪੜਾਈ ਜਾਰੀ ਰੱਖੀ ਜਾ ਰਹੀ ਹੈ। ਵਿਭਾਗ ਵੱਲੋਂ ਰੋਜ਼ਾਨਾ ਸਲਾਈਡਾਂ ਦੇ ਰੂਪ ਵਿੱਚ ਵੀ ਵਿਦਿਆਰਥੀਆਂ ਲਈ ਸਿੱਖਣ ਸਮੱਗਰੀ ਭੇਜੀ ਜਾ ਰਹੀ ਹੈ।
ਉਪ ਜ਼ਿਲਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਆਪੋ ਆਪਣੇ ਵਿਸ਼ਿਆਂ ਦਾ ਅਪ੍ਰੈਲ ਅਤੇ ਮਈ ਮਹੀਨਿਆਂ ਦਾ ਪਾਠਕ੍ਰਮ ਵਿਦਿਆਰਥੀਆਂ ਨੂੰ ਕਰਵਾ ਦਿੱਤਾ ਗਿਆ ਤੇ ਛੁੱਟੀਆਂ ਦੌਰਾਨ ਜੂਨ ਮਹੀਨੇ ’ਚ ਦੂਰਦਰਸ਼ਨ ਤੋਂ ਦੁਹਰਾਈ ਲੈਕਚਰਾਂ ਦਾ ਪ੍ਰਸਾਰਣ ਜਾਰੀ ਰੱਖਿਆ ਗਿਆ।
ਉਨਾਂ ਦੱਸਿਆ ਕਿ ਵਿਭਾਗ ਵੱਲੋਂ ਸੈਸ਼ਨ ਦੀ ਪੜਾਈ ਨੂੰ ਬਾਕਾਇਦਾ ਰੂਪ ਵਿੱਚ ਅੱਗੇ ਵਧਾਉਣ ਦੇ ਮਨੋਰਥ ਨਾਲ ਅਪ੍ਰੈਲ ਅਤੇ ਮਈ ਮਹੀਨਿਆਂ ਦੇ ਪਾਠਕ੍ਰਮ ’ਤੇ ਆਧਾਰਿਤ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਜ਼ਿਲਾ ਮੈਂਟਰ ਵਿਗਿਆਨ ਹਰੀਸ਼ ਬਾਂਸਲ, ਜ਼ਿਲਾ ਮੈਂਟਰ ਅੰਗਰੇਜ਼ੀ/ਸਮਾਜਿਕ ਸਿੱਖਿਆ ਅਮਨਿੰਦਰ ਸਿੰਘ ਅਤੇ ਜ਼ਿਲਾ ਮੈਂਟਰ ਗਣਿਤ ਕਮਲਦੀਪ ਨੇ ਕਿਹਾ ਕਿ ਇਸ ਪ੍ਰੀਖਿਆ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਪਣੇ ਵਿੱਦਿਅਕ ਪੱਧਰ ਦਾ ਪਤਾ ਲੱਗੇਗਾ, ਉੱਥੇ ਹੀ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਆਨਲਾਈਨ ਪੜਾਈ ਦੀ ਅਗਲੀ ਰੂਪਰੇਖਾ ਬਣਾਉਣੀ ਸੌਖੀ ਹੋ ਜਾਵੇਗੀ।
ਕੈਪਸ਼ਨ: ਸਰਕਾਰੀ ਸਕੂਲ ਦੀ ਵਿਦਿਆਰਥਣ ਟੈਲੀਵਿਜ਼ਨ ਲੈਕਚਰ ਰਾਹੀਂ ਪੜਾਈ ਕਰਦੀ ਹੋਈ।

Spread the love