ਵਿਆਹ ਸਮਾਗਮਾਂ ਅਤੇ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

Dr. Shena Aggarwal
Dr. Shena Aggarwal

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਨਵਾਂਸ਼ਹਿਰ, 30 ਜੂਨ 2021
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਚਲਾਉਣ ’ਤੇ 16 ਅਗਸਤ 2021 ਤੱਕ ਰੋਕ ਲਗਾ ਦਿੱਤੀ ਹੈ। ਉਨਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਰਾਹੀਂ, ਪੰਜਾਬ, ਹਰਿਆਣਾ ਅਤੇ ਚੰਡੀਗੜ ਵਿਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਮੌਕੇ ’ਤੇ ਅਤੇ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਚਲਾਏ ਜਾਣ ’ਤੇ ਪਾਬੰਦੀ ਲਗਾਈ ਹੋਈ ਹੈ।
ਡਾ. ਸ਼ੇਨਾ ਅਗਰਵਾਲ, ਜ਼ਿਲਾ ਮੈਜਿਸਟ੍ਰੇਟ।

Spread the love