ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਮੈਂਬਰਾਂ ਨਾਲ ਮੀਟਿੰਗ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

10 ਜੁਲਾਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਦਾ ਦਿੱਤਾ ਸੱਦਾ
ਲੁਧਿਆਣਾ, 03 ਜੁਲਾਈ 2021 ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਬਾਰ ਐਸੋਸਇਏਸ਼ਨ, ਲੁਧਿਆਣਾ ਦੇ ਨੁਮਾਇੰਦਿਆਂ ਅਤੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਮਾਨਯੋਗ ਸੈਸ਼ਨ ਜੱਜ ਵੱਲੋਂ ਮੀਟਿੰਗ ਵਿੱਚ ਹਾਜ਼ਰ ਐਡਵੋਕੇਟ ਸਾਹਿਬਾਨ ਨੂੰ 10 ਜੁਲਾਈ, 2021 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਅਤੇ ਵੱਧ ਤੋਂ
ਵੱਧ ਕੇਸਾਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾਉਣ ਦੀ ਅਪੀਲ ਕੀਤੀ ਗਈ।
ਜ਼ਿਕਰਯੋਗ ਹੈ ਕਿ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਮਿਸਟਰ ਜਸਟਿਸ ਰਾਜਨ ਗੁਪਤਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਹੇਠ 10 ਜੁਲਾਈ, 2021 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ “ਨੈਸ਼ਨਲ ਲੋਕ ਅਦਾਲਤ” ਦਾ ਆਯੋਜਨ ਕੀਤਾ ਜਾ ਰਿਹਾ ਹੈ ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਤ ਕੇਸਾਂ ਦੇ ਨਾਲ-ਨਾਲ ਪ੍ਰੀ-ਲਿਟੀਗੇਟਿਵ ਮਾਮਲੇ (ਜਿਹੜੇ ਅਜੇ ਤੱਕ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ।
ਇਸ ਮੌਕੇ ਤੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ ।

Spread the love