ਅੱਜ 31 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 10 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

10 Positive Cases, 31 Recoveries, 0 Death
Derabassi -3
Kharar-3
Kurali-1
Mohali-3
Total Positive Count – 68327
Total Cured – 67109
Total Active – 167
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 6 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68327 ਮਿਲੇ ਹਨ ਜਿਨ੍ਹਾਂ ਵਿੱਚੋਂ 67109 ਮਰੀਜ਼ ਠੀਕ ਹੋ ਗਏ ਅਤੇ 167 ਕੇਸ ਐਕਟੀਵ ਹਨ । ਜਦਕਿ 1051 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 31 ਮਰੀਜ਼ ਠੀਕ ਹੋਏ ਹਨ ਅਤੇ 10 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ਸ਼ਾਮਲ ਹਨ।

Spread the love