ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ – ਐੱਸ.ਡੀ.ਐੱਮ. ਬਟਾਲਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਟਾਲਾ, 5 ਅਗਸਤ 2021 ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦਾ ਲੱਛਣ ਨਜ਼ਰ ਆਉਂਦਾ ਹੈ ਤਾਂ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੀ ਤੀਸਰੀ ਲਹਿਰ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਹੋਰ ਵੀ ਜਰੂਰੀ ਹੈ।
ਐੱਸ.ਡੀ.ਐੱਮ. ਬਟਾਲਾ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ’ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵੈਕਸੀਨ ਲਗਾਉਣ ਦੀ ਮੁਹਿੰਮ ਵੀ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ 18 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਵੈਕਸੀਨ ਲਗਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ। ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਿਆ ਜਾਵੇ ਅਤੇ ਹੱਥਾਂ ਨੂੰ 20 ਸੈਕਿੰਡ ਤਕ ਸਾਬੁਣ ਨਾਲ ਜਰੂਰ ਧੋਤਾ ਜਾਵੇ।
ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਬਿਮਾਰੀ ਤੋਂ ਘਬਰਾਉਣ ਨਾ ਸਗੋਂ ਇਸ ਵਿਰੁੱਧ ਹੋਰ ਸੁਚੇਤ ਤੇ ਜਾਗਰੂਕ ਹੋਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਖੰਘ, ਜੁਕਾਮ ਜਾਂ ਕਮਜ਼ੋਰੀ ਮਹਿਸੂਸ ਹੁੰਦੀ ਹੈ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਅਤੇ ਦਿ੍ਰੜ ਇੱਛਾ ਸ਼ਕਤੀ ਨਾਲ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ।

Spread the love