ਕੌਮੀ ਲੋਕ ਅਦਾਲਤ ਸਬੰਧੀ ਪੰਚਾਇਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ
ਨਵਾਂਸ਼ਹਿਰ, 17 ਅਗਸਤ 2021 ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕਿ੍ਰਮੀਨਲ ਕਪਾਂਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਆਮ ਲੋਕ ਆਪਣੇ ਕੇਸ ਇਸ ਲੋਕ ਅਦਾਲਤ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਡੀ. ਡੀ. ਪੀ. ਓ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਬੀ. ਡੀ. ਪੀ. ਓਜ਼ ਹਾਜ਼ਰ ਸਨ।
ਕੈਪਸ਼ਨ :-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸੀ. ਜੇ. ਐਮ ਹਰਪ੍ਰੀਤ ਕੌਰ।