ਐਸ ਏ ਐਸ ਨਗਰ 10 ਅਗਸਤ :-
ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ,ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੇਟ ਦੇ ਕੀੜਿਆਂ ਨੂੰ ਮਾਰਨ ਵਾਲੀਆਂ ਐਲਬੰਡਾਜੋਲ ਦੀਆਂ ਗੋਲ਼ੀਆਂ ਦਿੱਤੀਆਂ ਗਈਆਂ। ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਡਾ.ਕੰਚਨ ਸ਼ਰਮਾਂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਸੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਿਹਤ ਵਿਭਾਗ ਤੋਂ ਪ੍ਰਾਪਤ ਐਲਬੰਡਾਜੋਲ ਦੀਆਂ ਗੋਲ਼ੀਆਂ ਬੱਚਿਆਂ ਨੂੰ ਅਧਿਆਪਕਾਂ ਦੁਆਰਾ ਸਿਹਤ ਵਿਭਾਗ ਦੀ ਨਿਗਰਾਨੀ ਵਿੱਚ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਇਹ ਗੋਲ਼ੀਆਂ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਨੂੰ ਖ਼ਤਮ ਕਰਦੀਆਂ ਹਨ ਜਿਸ ਨਾਲ਼ ਬੱਚੇ ਤੰਦਰੁਸਤ ਰਹਿੰਦੇ ਹਨ। ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਨੇ ਦੱਸਿਆ ਕਿ ਇਸੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 9 ਵਿਖੇ ਡਾ. ਰਵਿੰਦਰਪਾਲ ਕੌਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ,ਡਾ.ਜਸਕਿਰਨ ਕੌਰ ਡਾਇਰੈਕਟਰ ਕੌਮੀ ਬਾਲ ਸਿੱਖਿਆ ਪ੍ਰੋਗਰਾਮ ਪੰਜਾਬ, ਡਾ.ਅਦਰਸ਼ਪਾਲ ਕੌਰ ਸਿਵਲ ਸਰਜਨ ਮੋਹਾਲੀ,ਡਾ.ਗਰੀਸ਼ ਡੋਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਹਾਲੀ ,ਡਾ.ਹਰਕੀਰਤ ਕੌਰ ਅਤੇ ਡਾ.ਰੂਪਮ ਦੇਵਗਨ ਦੁਆਰਾ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਦੇ ਕੇ ਪੇਟ ਦੇ ਕੀੜਿਆਂ ਤੋਂ ‘ਕੌਮੀ ਮੁਕਤੀ ਦਿਵਸ’ ਮਨਾਇਆ ਗਿਆ। ਉਨ੍ਹਾਂ ਦੱਸਿਆ ਸਰਕਾਰੀ ਪ੍ਰਾਇਮਰੀ ਸਕੂਲ ਸੰਤੇ ਮਾਜਰਾ ਵਿਖੇ ਵੀ ਸਿਹਤ ਵਿਭਾਗ ਦੀ ਟੀਮ ਨੇ ਬੱਚਿਆਂ ਦਾ ਮੈਡੀਕਲ ਚੈੱਕਅਪ ਕੀਤਾ।