ਫਿਰੋਜ਼ਪੁਰ 27 ਦਸੰਬਰ 2021
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਆਪਣਾ ਅਸਲਾ ਮਿਤੀ 24 ਦਸੰਬਰ 2021 ਤੱਕ ਜਮ੍ਹਾਂ ਕਰਵਾ ਦੇਣ। ਜੇਕਰ ਕਿਸੇ ਅਸਲਾ ਧਾਰਕ ਨੇ ਆਪਣਾ ਅਸਲਾ ਜਮ੍ਹਾਂ ਨਹੀਂ ਕਰਵਾਇਆ ਉਹ ਤੁਰੰਤ ਆਪਣਾ ਅਸਲਾ ਜਮ੍ਹਾਂ ਕਰਵਾਉਣ। ਅਸਲਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।