ਪਲਾਸਟਿਕ ਕੂੜੇ ਤੋਂ ਛੁਟਕਾਰੇ ਲਈ ‘ਕਲੀਨ ਇੰਡੀਆ’ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਪਲਾਸਟਿਕ
ਪਲਾਸਟਿਕ ਕੂੜੇ ਤੋਂ ਛੁਟਕਾਰੇ ਲਈ ‘ਕਲੀਨ ਇੰਡੀਆ’ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਨਵਾਂਸ਼ਹਿਰ, 14 ਅਕਤੂਬਰ 2021

‘ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ’ ਦੇ ਸਬੰਧ ਵਿਚ ‘ਕਲੀਨ ਇੰਡੀਆ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਪਲਾਸਟਿਕ ਕੂੜੇ ਤੋਂ ਛੁਟਕਾਰੇ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਸਾਂਝੇ ਤੌਰ ’ਤੇ ਝੰਡੀ ਦੇ ਕੇ ਰਵਾਨਾ ਕੀਤਾ। ਨਹਿਰੂ ਯੂਵਾ ਕੇਂਦਰ ਅਤੇ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੱਢੀ ਗਈ ਇਹ ਰੈਲੀ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਦਾ ਹੋਕਾ ਦਿੰਦੀ ਹੋਈ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਜਾ ਕੇ ਸਮਾਪਤ ਹੋਈ।

ਹੋਰ ਪੜ੍ਹੋ :-ਮੁਖਵਿੰਦਰ ਸਿੰਘ ਛੀਨਾ ਨੇ ਆਈਜੀ ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ

ਇਸ ਰੈਲੀ ਵਿਚ ਸ਼ਾਮਲ ਰਿਹਾਇਸ਼ੀ ਹੁਨਰ ਵਿਕਾਸ ਕੇਂਦਰ ਦੇ ਸਿਖਿਆਰਥੀਆਂ ਅਤੇ ਵਲੰਟੀਅਰਾਂ ਨੇ ਰਸਤੇ ਵਿਚ ਪਲਾਸਟਿਕ ਇਕੱਤਰ ਕੀਤਾ ਅਤੇ ਦੁਕਾਨਦਾਰਾਂ ਅਤੇ ਹੋਰਨਾਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਦੀ ਅਪੀਲ ਕੀਤੀ। ਰੈਲੀ ਨੂੰ ਰਵਾਨਾ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਨੂੰ ਪਲਾਸਟਿਕ ਕੂੜੇ ਤੋਂ ਆਜ਼ਾਦੀ ਦਿਵਾਉਣ ਲਈ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ।
ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਵਿਚੋਂ 11 ਹਜ਼ਾਰ ਕਿਲੋ ਪਲਾਸਟਿਕ ਕੂੁੜਾ ਇਕੱਤਰ ਕਰਨ ਦਾ ਟੀਚਾ ਰੱਖਿਆ ਹੈ। ਨਹਿਰੂ ਯੁਵਾ ਕੇਂਦਰ ਦੇ ਜ਼ਿਲਾ ਇੰਚਾਰਜ ਮੈਡਮ ਵੰਦਨਾ ਲੌਅ ਨੇ ਇਸ ਮੌਕੇ ਦੱਸਿਆ ਕਿ ਕਲੀਨ ਇੰਡੀਆ ਮੁਹਿੰਮ ਤਹਿਤ ਜ਼ਿਲੇ ਵਿਚ 1 ਅਕਤੂਬਰ ਤੋਂ 31 ਅਕਤੂਬਰ ਤੱਕ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਇਹ ਰੈਲੀ ਕੱਢੀ ਗਈ ਹੈ। ਇਸ ਮੌਕੇ ਰਹਾਇਸ਼ੀ ਸਿਖਲਾਈ ਕੇਂਦਰ ਦੇ ਇੰਚਾਰਜ ਕਮਿਅੰਕ ਮਿਸ਼ਰਾ, ਧਰਮ ਪਾਲ ਤੋਂ ਇਲਾਵਾ ਹੁਨਰ ਵਿਕਾਸ ਮਿਸ਼ਨ ਦੀ ਸਮੁੱਚੀ ਟੀਮ ਹਾਜ਼ਰ ਸੀ।
Spread the love