ਬੈੱਕਅਪ ਸਿਕਊਰਟੀ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਵੱਖ ਵੱਖ ਆਸਾਮੀਆਂ ਲਈ ਕੀਤੀ ਜਾਵੇਗੀ ਇੰਟਰਵੀਊ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

7 ਨੂੰ ਲੱਗੇਗਾ ਰੋਜ਼ਗਾਰ ਕੈਂਪ

ਫਿਰੋਜ਼ਪੁਰ 5 ਅਪ੍ਰੈਲ 2022

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 7 ਅਪ੍ਰੈਲ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ  ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਬੈੱਕਅਪ ਸਿਕਊਰਟੀ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀ ਹਿੱਸਾ ਲੈ ਰਹੀ ਹੈ। ਇਸ ਕੰਪਨੀ ਵੱਲੋਂ ਗਨਮੈਨ, ਸਿਕਊਰਟੀ ਗਾਰਡ, ਹੋਸਪੀਟਲ ਸਟਾਫ, ਕੰਪਿਊਟਰ ਓਪਰੇਟਰ, ਹਾਊਸਕੀਪਿੰਗ, ਮਾਰਕਟਿੰਗ, ਆਫਿਸ/ਵਾਰਡ ਬੋਆਏ ਅਤੇ ਮੇਡ ਆਦਿ ਅਸਾਮੀਆਂ ਸਬੰਧੀ ਇੰਟਰਵਿਊ ਲਈ ਜਾਵੇਗੀ।

ਹੋਰ ਪੜ੍ਹੋ :-ਅਹੁਦਾ ਸੰਭਾਲਦੇ ਹੀ ਡਿਪਟੀ ਕਮਿਸ਼ਨਰ ਸਿੱਧੇ ਪਹੁੰਚ ਗਏ ਦਾਣਾ ਮੰਡੀਆਂ ਚ

ਉਨ੍ਹਾਂ ਨੇ ਜ਼ਿਲ੍ਹਾ ਫਿਰੋਜਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਜਿਨ੍ਹਾਂ ਦੀ ਉਮਰ 18 ਸਾਲ ਤੋਂ 30 ਸਾਲ, ਵਿਦਿਅਕ ਯੋਗਤਾ ਪੰਜਵੀਂ ਤੋਂ ਬਾਰ੍ਹਵੀਂ ਪਾਸ ਫਰੈਸ਼ਰ ਜਾਂ ਤਜਬਰੇਕਾਰ, ਕੰਪਿਊਟਰ ਦੀ ਜਾਣਕਾਰੀ ਰੱਖਦਾ ਹੋਵੇ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।  ਇਹ ਕੈਂਪ ਸਵੇਰੇ 7 ਨੂੰ ਸਵੇਰੇ 10.30 ਵਜੇ  ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

Spread the love