ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲਾ ਲੀਡ ਬੈਂਕ ਵੱਲੋਂ ਕ੍ਰੈਡਿਟ ਆਊਟਰੀਚ ਪ੍ਰੋਗਰਾਮ
ਨਵਾਂਸ਼ਹਿਰ, 17 ਅਕਤੂਬਰ 2021
‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲਾ ਲੀਡ ਬੈਂਕ ਪੀ. ਐਨ. ਬੀ ਵੱਲੋਂ ਮੁੱਖ ਬਰਾਂਚ ਰਾਹੋਂ ਵਿਖੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਬੈਂਕ ਦੇ ਗਾਹਕਾਂ ਅਤੇ ਹੋਰਨਾਂ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਲੀਡ ਜ਼ਿਲਾ ਮੈਨੇਜਰ (ਐਲ. ਡੀ. ਐਮ) ਰਮੇਸ਼ ਕੁਮਾਰ ਸ਼ਰਮਾ ਨੇ ਇਸ ਪ੍ਰੋਗਰਾਮ ਤਹਿਤ ਕਰਜ਼ ਪ੍ਰਕਿਰਿਆ ਨੂੰ ਸੁਖ਼ਾਲਾ ਕਰਦਿਆਂ ਬੈਂਕਾਂ ਵੱਲੋਂ ਲੋਕਾਂ ਨੂੰ ਕਰਜ਼ ਮੁਹੱਈਆ ਕਰਵਾਉਣ ਲਈ ਘਰ-ਘਰ ਪਹੁੰਚ ਕੀਤੀ ਜਾਵੇਗੀ।
ਹੋਰ ਪੜ੍ਹੋ :-ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅੰਮ੍ਰਿਤਸਰ ਅੰਤਰਰਾਜੀ ਬੱਸ ਅੱਡੇ ਉਤੇ ਅਚਨਚੇਤ ਛਾਪਾ
ਉਨਾਂ ਕਿਹਾ ਕਿ ਕੋਵਿਡ-19 ਕਾਰਨ ਜਿਥੇ ਮੁਲਕ ਦੀ ਆਰਥਿਕਤਾ ਨੂੰ ਵੱਡਾ ਧੱਕਾ ਲੱਗਾ ਹੈ, ਉਥੇ ਆਮ ਲੋਕਾਂ ਦੀ ਆਰਥਿਕ ਹਾਲਤ ਵੀ ਕਮਜ਼ੋਰ ਹੋਈ ਹੈ। ਇਸ ਨੂੰ ਦੇਖਦਿਆਂ ਸਰਕਾਰ ਵੱਲੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਤਾਂ ਜੋ ਦੇਸ਼ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਚੁੱਕਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਤਹਿਤ ਪੂਰਾ ਇਕ ਮਹੀਨਾ ਬੈਂਕਾਂ ਵੱਲੋਂ ਮੁਹਿੰਮ ਚਲਾਈ ਗਈ ਹੈ, ਜਿਸ ਦਾ ਮਕਸਦ ਲੋਕਾਂ ਨੂੰ ਵੱਖ-ਵੱਖ ਕਰਜ਼ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਕੇ ਉਨਾਂ ਦਾ ਲਾਭ ਦਿਵਾਉਣਾ ਹੈ। ਇਸ ਦੌਰਾਨ ਉਨਾਂ ਬੈਂਕਾਂ ਵੱਲੋਂ ਵੱਖ-ਵੱਖ ਕਰਜ਼ ਸਕੀਮਾਂ ਤਹਿਤ ਮੁਹੱਈਆ ਕਰਵਾਏ ਜਾਣ ਵਾਲੀਆਂ ਕਰਜ਼ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਬੈਂਕਾਂ ਨੂੰ ਕਰਜ਼ਿਆਂ ਸਬੰਧੀ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਬੈਂਕ ਅਧਿਕਾਰੀਆਂ ਤੋਂ ਇਲਾਵਾ ਬੈਂਕ ਦਾ ਸਟਾਫ ਅਤੇ ਗਾਹਕ ਵੱਡੀ ਗਿਣਤੀ ਵਿਚ ਹਾਜ਼ਰ ਸਨ।