ਸਹਿਣਾ/ਬਰਨਾਲਾ, 22 ਨਵੰਬਰ 2021
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮੁਹਿੰਮ ਤਹਿਤ ਸਕਿਉਰਿਟੀ ਐਂਡ ਇੰਟੈਲੀਜੈਂਸ ਸਰਵਿਸਜ਼ ਇੰਡੀਆ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ 23 ਨਵੰਬਰ (ਮੰਗਲਵਾਰ) ਨੂੰ ਬੀ.ਡੀ.ਪੀ.ਓ ਦਫ਼ਤਰ ਸਹਿਣਾ ਅਤੇ 24 ਨਵੰਬਰ (ਬੁੱਧਵਾਰ) ਨੂੰ ਬੀ.ਡੀ.ਪੀ.ਓ ਦਫ਼ਤਰ ਬਰਨਾਲਾ ਵਿਖੇ ਸਵੇਰੇ 10 ਵਜੇ ਤੋਂ ਸੁਰੱਖਿਆ ਗਾਰਡ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।
ਹੋਰ ਪੜ੍ਹੋ :-ਸਰਕਾਰੀ ਸਕੂਲਾਂ ’ਚ ਵਿਗਿਆਨ ਪ੍ਰਦਰਸ਼ਨੀਆਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਗੁਰਤੇਜ ਸਿੰਘ ਨੇ ਦੱਸਿਆ ਕਿ ਸਕਿਉਰਿਟੀ ਅਤੇ ਇਟੈਲੀਜੈਂਸ ਸਰਵਿਸਜ਼ ਇੰਡੀਆ ਲਿਮਟਿਡ ਕੰਪਨੀ ਵੱਲੋਂ ਸਕਿਊਰਿਟੀ ਗਾਰਡ ਦੀ ਅਸਾਮੀ ਲਈ (ਸਿਰਫ਼ ਲੜਕੇ) ਦਸਵੀਂ ਪਾਸ ਯੋਗਤਾ ਦੇ ਪ੍ਰਾਰਥੀ ਜਿਨਾਂ ਦੀ ਉਮਰ 21 ਸਾਲ ਤੋਂ 37 ਸਾਲ ਹੋਵੇ, ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਪ੍ਰਾਰਥੀ ਆਪਣਾ ਦਸਵੀਂ ਦਾ ਸਰਟੀਫ਼ਿਕੇਟ, ਆਧਾਰ ਕਾਰਡ ਅਸਲ ਅਤੇ ਕਾਪੀਆਂ, ਪਾਸਪੋਰਟ ਸਾਈਜ਼ ਫੋਟੋ (2) ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾ ਸਕਦਾ ਹੈ।