“ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ’’ ਵਿਸ਼ੇ ਵਾਤਾਵਰਣ ਦਿਵਸ ਮਨਾਇਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 6 ਜੂਨ :- 

ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਾਇਰ ਦੀ ਅਗਵਾਈ ਹੇਠ ਸਵੀਪ ਸੈੱਲ ਅਤੇ ਵਣ ਮੰਡਲ ਵਿਸਥਾਰ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ “ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ’’  ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਦੌਰਾਨ ਵਣ ਮੰਡਲ ਵਿਸਥਾਰ ਬਠਿੰਡਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਮਨਦੀਪ ਸਿੰਘ ਢਿੱਲੋਂ ਵਣ ਰੇਂਜ਼ ਅਫਸਰ ਵੱਲੋਂ ਵਾਤਾਵਰਣ ਨੂੰ ਬਚਾਉਣ ਸੰਬੰਧੀ ਦਰੱਖਤਾਂ ਦੀ ਮਹੱਤਤਾ ਅਤੇ ਪੌਦਿਆਂ ਦੇ ਔਸ਼ਧੀ ਗੁਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਸ੍ਰੀ ਗੁਰਲਾਭ ਸਿੰਘ, ਸ੍ਰੀ ਸੁਖਪਾਲ ਸਿੰਘ ਸਮਰਾ, ਸ੍ਰੀ ਮੋਹਨ ਸਿੰਘ ਆਦਿ ਪਿੰਡ ਪੱਖੋ ਕਲਾਂ ਦੇ ਪਤਵੰਤਿਆਂ ਨੇ ਹਿੱਸਾ ਲਿਆ। ਸਟੇਜ ਸੰਚਾਲਨ ਅੰਮਿ੍ਰਤਪਾਲ ਸਿੰਘ ਲੈਕਚਰਾਰ ਨੇ ਕੀਤਾ। ਸਕੂਲ ਪਿ੍ਰੰਸੀਪਲ ਮੇਜਰ ਸਿੰਘ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਭ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲਾ ਸਵੀਪ ਸੈੱਲ ਬਰਨਾਲਾ ਵਲੋਂ ਪ੍ਰੋ. ਲਵਪ੍ਰੀਤ ਸਿੰਘ ਨੇ ਹਿੱਸਾ ਲਿਆ। ਇਸ ਮੌਕੇ ਵਣ ਵਿਭਾਗ ਤੋਂ ਕੁਲਵੀਰ ਸਿੰਘ ਵੀ ਹਾਜ਼ਰ ਸਨ।

 

ਹੋਰ ਪੜ੍ਹੋ :-  ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

Spread the love