ਕੋਵਿਡ ਟੀਕਾਕਰਨ: ਡਿਪਟੀ ਕਮਿਸ਼ਨਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

–12 ਤੋਂ 14 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਦੇ ਟੀਕਾਕਰਨ ’ਚ ਤੇਜ਼ੀ ਲਿਆਉਣ ਦੀ ਹਦਾਇਤ

ਬਰਨਾਲਾ, 7 ਅਪ੍ਰੈਲ

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਵੱਲੋਂ ਅੱਜ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਕੋਵਿਡ ਟੀਕਾਕਰਨ ਸਬੰਧੀ ਮੀਟਿੰਗ ਕੀਤੀ ਗਈ ਅਤੇ 12 ਤੋਂ 14 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਦੇ ਟੀਕਾਕਰਨ ਉਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਆਖਿਆ ਗਿਆ ਕਿ 12 ਤੋਂ ਉਪਰ ਉਮਰ ਵਰਗ ਦੇ ਵਿਦਿਆਰਥੀਆਂ ਦੇ ਟੀਕਾਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਬਣਾਇਆ ਜਾਵੇ ਤਾਂ ਜੋ ਕਰੋਨਾ ਮਹਾਮਾਰੀ ਦਾ ਪ੍ਰਕੋਪ ਮੁੜ ਨਾ ਹੋਵੇ। ਉਨਾਂ ਆਖਿਆ ਕਿ ਇਸ ਸਬੰਧੀ ਮਾਪਿਆਂ ਦੀ ਸਹਿਮਤੀ ਵੀ ਲਈ ਜਾਵੇ ਅਤੇ ਜਿਹੜੇ ਮਾਪੇ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਸਹਿਮਤ ਹਨ, ਉਨਾਂ ਦਾ ਟੀਕਾਕਰਨ ਤਰਜੀਹੀ ਆਧਾਰ ’ਤੇ ਕਰਾਇਆ ਜਾਵੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀਮਤੀ ਗੁਰਮਿੰਦਰ ਔਜਲਾ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ ਹੁਣ ਤੱਕ 8,63,264 ਖੁਰਾਕਾਂ ਵੈਕਸੀਨ ਦੀਆਂ ਲਾਈਆਂ ਜਾ ਚੁੱਕੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ, ਉਪ ਜ਼ਿਲਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਤੇ ਪ੍ਰਾਈਵੇਟ ਸਕੂਲਾਂ ਤੇ ਮੁਖੀ ਅਤੇ ਨੁਮਾਇੰਦੇ ਹਾਜ਼ਰ ਸਨ।

ਹੋਰ ਪੜ੍ਹੋ :-  ਡਿਊਟੀ ਦੌਰਾਨ ਇਮਾਨਦਾਰੀ ਦਿਖਾਉਣ ਲਈ ਹੈੱਡ ਕਾਂਸਟੇਬਲ ਸਨਮਾਨਿਤ

Spread the love