ਡੀ.ਈ.ਓ. ਸੈਕੰ: ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ- ਸੁੰਦਰ ਲਿਖਾਈ ਵਿੱਚ ਰਾਜ ਪੱਧਰ ਤੇ ਜੇਤੂ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

ਡੀ.ਈ.ਓ.
ਡੀ.ਈ.ਓ. ਸੈਕੰ: ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ- ਸੁੰਦਰ ਲਿਖਾਈ ਵਿੱਚ ਰਾਜ ਪੱਧਰ ਤੇ ਜੇਤੂ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ 11 ਅਕਤੂਬਰ 2021

 

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਜ਼ਿਲ੍ਹੇ ਦੇ ਸਰਹੱਦੀ ਸਕੂਲਾਂ ਦਾ ਦੌਰਾ ਕਰਕੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਅਤੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦਾ ਜਾਇਜ਼ਾ ਲਿਆ।

ਹੋਰ ਪੜ੍ਹੋ :-ਪਾਰਸ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਸਮਰਪਿਤ ਸਿਹਤ ਸੰਭਾਲ ਗਰੁੱਪ ‘ਹੌਂਸਲਾ’ ਦੀ ਸ਼ੁਰੂਆਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਧਰਮਕੋਟ ਬੱਗਾ , ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਧਾਰੋਵਾਲੀ , ਸਰਕਾਰੀ ਸੀਨੀ ਸੈਕੰ: ਸਕੂਲ ਸਿੰਘਪੁਰਾ , ਵਿਜਟ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਅਤੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਕੰਮਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਵੱਲੋਂ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਮੀਟਿੰਗ ਕਰਕੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕਰਵਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਨਵੀਨੀਕਰਨ ਕਰਨ ਅਤੇ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਅਹਿਮ ਉਪਰਾਲੇ ਕੀਤੇ ਹਨ ਅਤੇ ਹੁਣ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰੋਜੈਕਟਰ ਅਤੇ ਐਲ.ਈ.ਡੀ. ਮੁਹੱਈਆ ਕਰਵਾਏ ਹਨ ਤਾਂ ਜੋ ਵਿਦਿਆਰਥੀਆਂ ਆਧੁਨਿਕ ਤਰੀਕਿਆਂ ਨਾਲ ਸਿੱਖਿਆ ਪ੍ਰਾਪਤ ਕਰ ਸਕਣ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਅੱਠਵੀਂ ਤੇ ਦਸਵੀਂ ਦੇ ਬੱਚਿਆਂ ਨਦੀ ਸੌ ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ ਡੀ.ਈ.ਓ. ਸੈਕੰ: ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਦੇ ਸੁੰਦਰ ਲਿਖਾਈ ਵਿੱਚ ਰਾਜ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਸਾਹਿਲ , ਖੁਸ਼ੀ ਅਤੇ ਗਾਇਡ ਅਧਿਆਪਕ ਜਸਪਾਲ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ 12 ਨਵੰਬਰ ਨੂੰ ਹੋ ਰਹੇ ਨੈਸ਼ਨਲ ਅਚੀਵਮੈਂਟ ਲਈ ਸ਼ੁਭਇੱਛਾਵਾਂ ਦਿੱਤੀਆਂ।

Spread the love