ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਲਈ ਆਟੋਮੈਟਿਕ ਸਾਇਲੇਜ ਬੈਲਰ-ਕਮ-ਰੈਪਰ ਮਸ਼ੀਨ ਤੇ 40 ਫੀਸਦੀ ਸਬਸਿਡੀ ਦਾ ਮੌਕਾ

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਆਈ.ਐਸ.ਐਫ. ਫਾਰਮੇਸੀ ਕਾਲਜ ਮੋਗਾ ਵਿਖੇ - ਡਿਪਟੀ ਕਮਿਸ਼ਨਰ
Dr. Senu Duggal

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 7 ਜਨਵਰੀ 2023

ਸ੍ਰ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਫਾਰਮਿੰਗ ਦੇ ਕਾਰੋਬਾਰ ਨੂੰ ਵਧਾਉਣ ਲਈ ਡੇਅਰੀ ਫਾਰਮਰਾਂ ਲਈ ਲਾਹੇਵੰਦ ਸਕੀਮਾਂ ਉਲੀਕੀਆਂ ਜਾਂਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੀਤਾ।

ਹੋਰ ਪੜ੍ਹੋ – ਪਲੇਸਮੈਂਟ ਕੈਂਪ ਦੌਰਾਨ 12 ਉਮੀਦਵਾਰਾਂ ਦੀ ਚੋਣ ਤੇ 8 ਸ਼ਾਰਟਲਿਸਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਆਟੋਮੈਟਿਕ ਸਾਇਲੇਜ ਬੈਲਰ –ਕਮ-ਰੇਪਰ ਕੰਪਨੈਂਟ ਲਗਾਉਣ ਲਈ ਡੇਅਰੀ ਫਾਰਮਰਾਂ ਨੂੰ 40 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 14 ਲੱਖ ਦੀ ਲਾਗਤ ਵਾਲੇ ਯੁਨਿਟ ਸਥਾਪਤ ਕਰਨ ਲਈ 40 ਫੀਸਦੀ ਜਾਂ ਵੱਧ ਤੋਂ ਵੱਧ 5.60 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹੇ ਫਾਰਮਰ ਜਨਰਲ ਜਾਤੀ ਜਾਂ ਐਸ.ਸੀ/ਐਸ.ਟੀ. ਜਾਤੀ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਰਾਂ ਨੂੰ ਕੁਸ਼ਲ ਬਣਾਉਣ ਲਈ ਵਿਭਾਗ ਵੱਲੋਂ ਸਿਖਲਾਈ ਵੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਪ੍ਰਫੂਲਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508-509, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਅਤੇ ਮੋਬਾਇਲ ਨੰਬਰ 01638-262140, 96463-06700, 98149-95616  ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love