ਹਲਕਾ ਵਿਧਾਇਕ ਗੁਰਦਾਸਪੁਰ, ਸ. ਬਰਿੰਦਰਮੀਤ ਸਿੰਘ ਪਾਹੜਾ ਵਲੋਂ ਹਲਕਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ
ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ
ਗੁਰਦਾਸਪੁਰ, 3 ਨਵੰਬਰ 2021
ਸ. ਸੁਖਜਿੰਦਰ ਸਿੰਘ ਰੰਧਾਵਾ , ਸੂਬੇ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਕੱਲ੍ਹ 4 ਨਵੰਬਰ ਨੂੰ ਮਨਾਏ ਜਾ ਰਹੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ, ਸਾਰਿਆਂ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਹੈ।
ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ
ਸ. ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੂਬੇ ਅੰਦਰ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਉਹ ਹਲਕਾ ਡੇਰਾ ਬਾਬਾ ਨਾਨਕ ਸਮੇਤ ਸਮੁੱਚੇ ਸੂਬੇ ਅੰਦਰ ਚਹੁਪੱਖੀ ਵਿਕਾਸ ਲਈ ਕਾਰਜ ਕਰ ਰਹੇ ਹਨ ਅਤੇ ਸੂਬੇ ਅੰਦਰ ਅਮਨ-ਸਾਂਤੀ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹਨ।
ਇਸ ਮੌਕੇ ਹਲਕਾ ਗੁਰਦਾਸਪੁਰ ਦੇ ਨੋਜਵਾਨ ਅਤੇ ਅਗਾਂਹਵਧੂ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ ਨੇ ਦੀਵਾਲੀ ਦੇ ਤਿਉਹਾਰ ਦੀ ਮੁਬਾਰਕ ਬਾਦ ਦਿੰਦਿਆਂ ਕਿਹਾ ਕਿ ਰਾਜ ਸਰਕਾਰ, ਲੋਕਾਂ ਦੀ ਤਰੱਕੀ , ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੀ ਹੈ। ਹਲਕੇ ਗੁਰਦਾਸਪੁਰ ਦੀ ਗੱਲ ਕਰਦਿਆਂ ਕਿਹਾ ਕਿ ਉਹ ਚੌਵੀ ਘੰਟੇ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲਕਦਮੀ ਹੈ। ਉਨਾਂ ਸਮੂਹ ਲੋਕਾਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ।