ਡਿਪਟੀ ਕਮਿਸ਼ਨਰ ਨੇ ਆਪਣੇ ਗ੍ਰਹਿ (ਕੋਠੀ) ਫਿਰੋਜ਼ਪੁਰ ਵਿਖੇੇ ਐਤਵਾਰ ਨੂੰ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਕਰਵਾਇਆ ਸ਼੍ਰੀ. ਸੁਖਮਨੀ ਸਾਹਿਬ ਜੀ ਦਾ ਪਾਠ

FEROZPUR
ਡਿਪਟੀ ਕਮਿਸ਼ਨਰ ਨੇ ਆਪਣੇ ਗ੍ਰਹਿ (ਕੋਠੀ) ਫਿਰੋਜ਼ਪੁਰ ਵਿਖੇੇ ਐਤਵਾਰ ਨੂੰ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਕਰਵਾਇਆ ਸ਼੍ਰੀ. ਸੁਖਮਨੀ ਸਾਹਿਬ ਜੀ ਦਾ ਪਾਠ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਿਰੋਜ਼ਪੁਰ 14 ਨਵੰਬਰ 2021

ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਆਪਣੇ ਗ੍ਰਹਿ (ਕੋਠੀ) ਫਿਰੋਜ਼ਪੁਰ ਵਿਖੇੇ ਐਤਵਾਰ ਨੂੰ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਸਮੇਂ ਵਿਧਾਇਕ ਫਿਰੋਜ਼ਪੁਰ ਸਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸਤਿਕਾਰ ਕੌਰ ਗਹਿਰੀ, ਰਾਜ ਸੂਚਨਾ ਕਮਿਸਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਸੀਜੇਐਮ ਏਕਤਾ ਉੱਪਲ, ਐੱਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼ ਅਤੇ ਐੇੱਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਰੈਲੀ
ਡਿਪਟੀ ਕਮਿਸਨਰ ਨੇ ਕਿਹਾ ਕਿ ਪ੍ਰਮਾਤਮਾ ਵੱਲੋਂ ਡੀਸੀ ਦੇ ਅਹੁਦੇ ਤੇ ਤੈਨਾਤ ਕਰਕੇ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਜੋ ਮੌਕਾ ਦਿੱਤਾ ਗਿਆ ਹੈ ਮੈਂ ਉਸ ਲਈ ਪ੍ਰਮਾਤਮਾ ਦਾ ਦਿਲ ਤੋਂ ਸ਼ੁਕਰਾਨਾ ਕਰਦਾ ਹਾਂ। ਉਨ੍ਹਾਂ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਦਫਤਰੀ ਕੰਮਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਤੇ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆਂ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਾਣ ਸਨਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਗੁਰਬਾਣੀ ਵੱਲੋਂ ਦਿੱਤੇ ਗਏ ਉਪਦੇਸ਼ ਅਨੁਸਾਰ ਆਪਣੇ ਫਰਜ਼ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਸਮਾਜ ਲਈ ਕੁਝ ਚੰਗੀ ਉਦਾਹਰਨ ਪੇਸ਼ ਕਰ ਸਕੀਏ। ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੁਪਰਡੈਂਟ-1 ਜੋਗਿੰਦਰ ਸਿੰਘ, ਸੰਦੀਪ ਕੋਛੜ, ਡਾ  ਕਮਲ ਬਾਗੀ ਅਤੇ ਅਨਿਰੁਧ ਗੁਪਤਾ ਆਦਿ ਹਾਜ਼ਰ ਸਨ।
Spread the love