ਧਨੌਲਾ/ਬਰਨਾਲਾ 20 ਅਪ੍ਰੈਲ 2022
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਦੀ ਅਗਵਾਈ ਹੇਠ ਜ਼ਿਲਾ ਬਰਨਾਲਾ ਵਿੱਚ ਮਲੇਰੀਆ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਪੰਜਾਬ ਸਰਕਾਰ ਦੀ ਨੌਕਰੀ ਤੋਂ ਸੇਵਾਮੁਕਤ ਪੈਨਸ਼ਨਰਾਂ ਲਈ ਲੱਗੀ ਪੈਨਸ਼ਨ ਅਦਾਲਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਮਾਸ ਮੀਡੀਆ ਵਿੰਗ ਵੱਲੋਂ ਬਲਾਕ ਧਨੌਲਾ ਦੇ ਪਿੰਡਾਂ ਵਿੱਚ ਮਲੇਰੀਆ ਵਿਰੁੱਧ ਜਾਗਰੂਕ ਕੀਤਾ ਗਿਆ। ਟੀਮ ਵਿੱਚ ਸ਼ਾਮਲ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਬਲਰਾਜ ਸਿੰਘ ਵੱਲੋਂ ਬਲਾਕ ਧਨੌਲਾ ਦੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਨੂੰ ਮਲੇਰੀਏ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ 22 ਅਪ੍ਰੈਲ ਨੂੰ ਗੁਰੂਦੁਆਰਾ ਸਾਹਿਬ ਕਾਲੇਕੇ ਵਿਖੇ ਲੱਗਣ ਵਾਲੇ “ਬਲਾਕ ਪੱਧਰੀ ਸਿਹਤ ਮੇਲੇ” ਬਾਰੇ ਵੀ ਪਿੰਡਾਂ ਦੇ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ।