ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਹੈਲਪਲਾਈਨ ਨੰਬਰ  97800-13977  ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਗੁਰਦਾਸਪੁਰ, 25 ਫਰਵਰੀ  2022

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਹੈਲਪਲਾਈਨ ਨੰਬਰ 97800-13977 ਜਾਰੀ ਕੀਤਾ ਗਿਆ ਹੈ, ਕਿਉਂਕਿ ਉਥੇ ਫਸੇ ਜ਼ਿਲੇ ਦੇ ਵਿਦਿਆਰਥੀਆਂ/ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਦੇ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਮੁਹੱਈਆ ਕੀਤੀ ਜਾ ਸਕੇ।

ਹੋਰ ਪੜ੍ਹੋ :-ਪੈਟਰੋਲ ਪੰਪ ਡੀਲਰਾਂ ਅਤੇ ਗੈਸ ਏਜੰਸੀਆਂ ਨੂੰ ਜਾਰੀ ਕੀਤੀਆਂ ਜ਼ਰੂਰੀ ਹਦਾਇਤਾਂ

ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਫਸੇ ਹਨ, ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਹ ਸੂਚਨਾ ਵਿਚ ਯੂਕਰੇਨ ਗਏ ਵਿਅਕਤੀ\ਵਿਦਿਆਰਥੀ ਦਾ ਨਾਂਅ, ਪਿਤਾ ਦਾ ਨਾਂਅ, ਪਾਸਪੋਰਟ ਨੰਬਰ, ਕਾਲਜ ਜਾਂ ਯੂਨੀਵਰਸਿਟੀ, ਯੂਕੇਰਨ ਵਿਚ ਉਨਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

Spread the love