ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ੁਰੂ ਕੀਤੀ ਗਈ ਜੂਮ ਮੀਟਿੰਗ ਰਾਹੀਂ ਯੂਕਰੇਨ ਵਿਚ ਫਸੇ ਵਿਦਿਆਰਥੀ ਤੇ ਮਾਪੇ ਆਪਸ ਵਿਚ ਕਰ ਰਹੇ ਹਨ ਜਾਣਕਾਰੀ ਸਾਂਝੀ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ, 28 ਫਰਵਰੀ 2022

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਜੂਮ ਮੀਟਿੰਗ ਨਾਲ ਵਿੱਢਿਆ ਗਿਆ ਉਪਰਾਲਾ ਮਾਪਿਆਂ ਤੇ ਵਿਦਿਆਰਥੀਆਂ ਲਈ ਬਹੁਤ ਸਹਾਈ ਸਿੱਧ ਹੋ ਰਿਹਾ ਹੈ, ਕਿਉਂਕਿ ਜੂਮ ਮੀਟਿੰਗ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੀਂ ਅਪਡੇਟਸ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਆਪਸ ਵਿਚ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ

ਅੱਜ ਕੀਤੀ ਜੂਮ ਮੀਟਿੰਗ ਵਿਚ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਲਗਾਤਾਰ ਉੱਚ ਅਧਿਕਾਰੀਆਂ ਦੇ ਨਾਲ ਸੰਪਰਕ ਵਿਚ ਹੈ ਅਤੇ ਵਿਦਿਆਰਥੀ ਦੀ ਘਰ ਵਾਪਸੀ ਲਈ ਉਪਰਾਲੇ ਲਗਾਤਾਰ ਜਾਰੀ ਹਨ।

ਇਸ ਮੌਕੇ ਮੀਟਿੰਗ ਵਿਚ ਖਾਰਕਿਵ ਤੇ ਕੀਵ ਆਦਿ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨੇ ਜੂਮ ਮੀਟਿੰਗ ਰਾਹੀਂ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ । ਮਾਪਿਆਂ ਨੇ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਲਗਾਤਾਰ ਉਨਾਂ ਨਾਲ ਰਾਬਤਾ ਬਣਾਇਆ ਹੋਇਆ, ਜਿਸ ਨਾਲ ਉਨਾਂ ਨੂੰ ਲੋੜੀਂਦੀ ਅਪਡੇਟਸ ਮਿਲ ਰਹੀ ਹੈ।

ਹੁਣ ਤਕ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ 44 ਵਿਦਿਆਰਥੀ ਦੀ ਜਾਣਕਾਰੀ ਹੈਲਪਲਾਈਨ ਨੰਬਰ 97800-13977 ’ਤੇ ਪ੍ਰਾਪਤ ਹੋਈ ਹੈ। ਕਿਸੇ ਵੀ ਜਾਣਕਾਰੀ ਲਈ ਪੰਜਾਬ ਸਰਕਾਰ ਵਲੋਂ 24 ਘੰਟੇ ਕੰਮ ਕਰਨ ਵਾਲੇ ਸਥਪਾਤ ਕੀਤੇ ਗਏ ਕੰਟਰੋਲ ਰੂਮ ਨੰਬਰ 1100 (ਪੰਜਾਬ ਵਾਸਤੇ) ਅਤੇ 91-172-4111905 (ਵਿਦੇਸ਼ ਵਾਸਤੇ) ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love