ਅੰਮ੍ਰਿਤਸਰ 19 ਨਵੰਬਰ 2021
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸਵੀਪ ਗਤੀਵਿਧੀਆਂ ਦੀ ਲੜੀ ਵਜੋਂ ਵੋਟਰ ਜਾਗਰੂਕਤਾ ਸਬੰਧੀ ਸਕੂਲ ਪੱਧਰੀ ਮੈਸਕੱਾਟ ਡਿਜਾਈਨ ਮੁਕਾਬਲਾ 20 ਨਵੰਬਰ ਨੂੰ ਕਰਵਾਇਆ ਜਾਵੇਗਾ।
ਹੋਰ ਪੜ੍ਹੋ :-ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ – ਸੋਨੀ
ਇਸ ਸਬੰਧੀ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕਾਬਲਾ ਆਯੋਜਿਤ ਕਰਨ ਦਾ ਮੁੱਖ ਮਕਸਦ ਨੌਜਵਾਨਾਂ ਵਿੱਚ ਵੋਟ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੀ ਰਚਨਾਤਮਿਕ ਯੋਗਤਾ ਪਰਖਣ ਦਾ ਵੀ ਮੌਕਾ ਪ੍ਰਦਾਨ ਰਰੇਗਾ।ਉਹਨਾਂ ਦੱਸਿਆ ਕਿ ਸਮੂਹ ਸਕੂਲ ਮੁਖੀ ਇਹ ਮੁਕਾਬਲਾ ਕਰਾਉਣ ਤੋਂ ਬਾਅਦ ਆਪਣੀਆਂ ਬੈਸਟ ਐਂਟਰੀਆਂ ਜਿਲ੍ਹਾ ਦਫ਼ਤਰ ਨੂੰ [email protected] ਤੇ ਭੇਜ ਸਕਦੇ ਹਨ।ਉਹਨਾਂ ਕਿਹਾ ਕਿ ਐਂਟਰੀਆਂ 21 ਨਵੰਬਰ ਸ਼ਾਮ ਤੱਕ ਪ੍ਰਵਾਨ ਕੀਤੀਆਂ ਜਾਣਗੀਆਂ।
ਫਾਈਲ ਫੋਟੋ – ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ