ਡੇਅਰੀ ਵਿਭਾਗ ਵਲੋਂ ਸਿਖ਼ਲਾਈ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਲੁਧਿਆਣਾ, 21 ਮਾਰਚ (000) – ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਵਨੀਤ ਕੌੜਾ ਵਲੋਂ ਕੀਤੀ ਗਈ।
ਇਸ ਮੌਕੇ  ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦਲਬੀਰ ਕੁਮਾਰ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ । ਉਨ੍ਹਾਂ ਇਲਾਕੇ ਦੇ ਬੇਰੋਜ਼ਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ।
ਉਨ੍ਹਾ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ  ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿੱਚ ਇਕ ਦਿਨਾਂ ਕੈਂਪ ਵੀ ਲਗਾਏ ਜਾ ਰਹੇ ਹਨ । ਉਨ੍ਹਾ ਦੱਸਿਆ ਕਿ ਹੋਰ ਜਾਣਕਾਰੀ ਲਈ ਉਨ੍ਹਾਂ ਦੇ ਸੰਪਰਕ ਨੰ 81461-00543 ਜਾਂ 01628-299322 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ, ਸ੍ਰੀ ਰਾਜਨ ਡੇਅਰੀ ਟੈਕਨਾਲੋਜਿਸਟ, ਸ੍ਰੀਮਤੀ ਰਮਨਦੀਪ ਕੌਰ ਜੂਨੀਅਰ ਸਹਾਇਕ, ਸ੍ਰੀ ਬਾਲ ਕ੍ਰਿਸਨ ਡੇਅਰੀ ਇੰਸਪੈਕਟਰ ਅਤੇ ਸ੍ਰੀ ਹਰਵਿੰਦਰ ਸਿੰਘ ਕਲਰਕ ਹਾਜ਼ਰ ਸਨ।
Spread the love