ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ

_District Child Protection Unit
 ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਲੁਧਿਆਣਾ, 25 ਮਈ 2022
ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ‘ਤੇ ਕਾਰਵਾਈ ਕਰਦੇ ਹੋਏ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਅੱਜ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਆਸ ਅਹਿਸਾਸ ਐਨ.ਜੀ.ਓ. ਵੱਲੋ ਸਾਂਝੇ ਤੌਰ ‘ਤੇ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ‘ਤੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਹੋਰ ਪੜ੍ਹੋ :- ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਜਾਰੀ 

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਜਗਰਾਉ ਪੁੱਲ ਅਤੇ ਰੇਲਵੇ ਸਟੇਸ਼ਨ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ।
ਸ਼੍ਰੀਮਤੀ ਰਸ਼ਮੀ, ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜ਼ੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਨ੍ਹਾ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।
ਟੀਮ ਵਿੱਚ ਬਾਲ ਸੁਰੱਖਿਆ ਵਿਭਾਗ ਦੇ ਸ਼੍ਰੀਮਤੀ ਹਰਪ੍ਰੀਤ ਕੌਰ (ਬਾਲ ਸੁਰੱਖਿਆ ਅਫਸਰ (IC) ਅਤੇ ਸ਼੍ਰੀਮਤੀ ਰੀਤੂ ਸੂਦ (ਆਊਟਰੀਚ ਵਰਕਰ), ਮਮਤਾ, ਸਿਟੀ ਚਾਈਲਡ ਲਾਈਨ, ਸ਼੍ਰੀ ਹਰਮਿੰਦਰ ਸਿੰਘ ਰੌਮੀ, ਦਲਜੀਤ ਸਿੰਘ (ਸਿੱਖਿਆ ਵਿਭਾਗ), ਅੰਜੂ ਵਰਮਾ ਅਤੇ ਕਾਮਿਆ ਖੰਨਾ (ਆਸ ਅਹਿਸਾਸ NGO) ਅਤੇ ਬਲਵੀਰ ਚੰਦ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।

Spread the love