4 ਮਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

GHAR GHAR ROZGAR
GHAR GHAR ROZGAR MISSION

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਅੰਮ੍ਰਿਤਸਰ 2 ਮਈ 2022 

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ: 04 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਸਿਵਲ ਸਰਜਨ ਵਲੋਂ ਵਸਨੀਕਾਂ ਨੂੰ ਅਪੀਲ, ਕੋਵਿਡ ਦੀ ਸੰਭਾਵਿਤ ਚੌਥੀ ਲਹਿਰ ਤੋਂ ਬਚਣ ਲਈ ਮੁਕੰਮਲ ਟੀਕਾਕਰਣ ਕਰਵਾਇਆ ਜਾਵੇ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ੍ਰੀ ਵਿਕਰਮਜੀਤ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਅੇੈਸ.ਬੀ. ਆਈ, ਕਰੈਡਿਟ ਕਾਰਡ, ਐਡਮੋਨਜ਼ ਪ੍ਰਾਈਵੇਟ ਲਿਮਿ:, ਸੋਲਜਰ ਸਕਿਊਰਟੀ ਅਤੇ ਹਾਕਆਈ ਸਕਿਊਰਟੀ ਕੰਪਨੀ ਵੱਲੋਂ ਭਾਗ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀ ਬਿਜ਼ਨਸ ਡਿਵੈੱਲਪਮੈਂਟ,ਐਕਜਿਕਿਊਟਿਵ, ਸੇਲਜ਼ ਐਕਜਿਕਿਊਟਿਵ, ਸਕਿਉਰਟੀ ਗਾਰਡ, ਵੈਲਡਰ ਅਤੇ ਟੇੈਲੀਕੌਲਰ ਦੀਆਂ ਅਸ਼ਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ।
ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।
Spread the love