ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਮਿਤੀ 29 ਮਾਰਚ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ  

SONALI GIRI
ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 28 ਮਾਰਚ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਮਿਤੀ 29 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਮੈਕਸ ਸਪੈਸ਼ਲਿਟੀ ਫਿਲਮਜ਼ ਲਿਮੀਟਡ ਦੇ ਨਿਯੋਜਕਾਂ ਵੱਲੋਂ ਆਈ.ਟੀ.ਆਈ. ਫੀਟਰ, ਟਰਨਰ, ਮਸ਼ੀਨਿਸਟ ਅਤੇ ਐਮ.ਐਮ.ਟੀ.ਐਮ ਦੀਆਂ 25 ਅਸਾਮੀਆਂ ਲਈ ਫਰੈਸ਼ਰ ਵਿਦਿਆਰਥੀਆਂ ਦੀ ਲੋੜ ਹੈ ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ ਅਤੇ ਸ਼ਿਵਾਲਿਕ ਹੋਮ ਸੋਲਿਊਸ਼ਨ ਲਈ ਆਈ.ਟੀ.ਆਈ. ਇਲੈਕਟ੍ਰੀਸ਼ਨ ਅਤੇ ਬਾਰਵ੍ਹੀ ਜਮਾਤ ਦੇ ਨੌਜਵਾਨਾਂ ਦੀ ਇੰਟਰਵਿਊ ਲਈ ਜਾਵੇਗੀ ਇਸ ਅਸਾਮੀ ਲਈ ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਣੀ ਚਾਹੀਦੀ ਹੈ।
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸੋਨਾਲੀ ਗਿਰੀ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ., ਦੇ ਦਿਸ਼ਾ ਨਿਰਦੇਸ਼ਾਂ ਅਤੇ ਦੀਪਸ਼ਿਖਾ ਸ਼ਰਮਾ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ., ਡੀ.ਬੀ.ਈ.ਈ., ਦੀ ਅਗਵਾਈ ਹੇਠ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਮੁਹਿੰਮ ਤਹਿਤ ਹੀ ਮਿਤੀ 29 ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਉਪਰੋਕਤ ਅਸਾਮੀਆਂ ਲਈ ਪ੍ਰਾਰਥੀਆਂ ਦੀ ਯੋਗਤਾ ਆਈ.ਟੀ.ਆਈ ਇਲੈਕਟ੍ਰੀਕਲ, ਆਈ.ਟੀ.ਆਈ ਫੀਟਰ, ਆਈ.ਟੀ.ਆਈ ਮਸ਼ੀਨਿਸਟ, ਐਮ.ਐਮ.ਟੀ.ਐਮ ਅਤੇ ਬਾਰਵ੍ਹੀ ਪਾਸ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਇੰਟਰਵਿਊ ਵਿੱਚ ਹਿੱਸਾ ਲੈਣ ਦੇ ਚਾਹਵਾਨ ਪ੍ਰਾਰਥੀ www.pgrkam.com ਤੇ ਰਜਿਸਟਰ ਕਰਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।
Spread the love