ਜ਼ਿਲ੍ਹਾ ਵਾਤਾਵਰਣ ਪਲਾਂਟ ਦੀ ਸਮੀਖਿਆ ਲਈ ਬੈਠਕ

BABITA KALER
ਜ਼ਿਲਾ ਮੈਜਿਸਟ੍ਰੇਟ ਵੱਲੋਂ ਬਿਨਾਂ ਪ੍ਰਵਾਨਗੀ ਦੇ ਡ੍ਰੋਨ ਦੀ ਵਰਤੋਂ `ਤੇ ਪਾਬੰਦੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 3 ਮਾਰਚ 2022

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਾਤਾਵਰਣ ਪਲਾਂਟ ਦੀ ਸਮੀਖਿਆ ਲਈ ਬੈਠਕ ਹੋਈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਫ਼-ਸੁੱਥਰੇ ਚੌਗਿਰਦੇ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਹੋਰ ਵੱਖ-ਵੱਖ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੇ ਪ੍ਰਾਜੈਕਟ ਸਮੇਂ ਸਿਰ ਪੂਰੇ ਕੀਤੇ ਜਾਣ। ਬੈਠਕ ਦੌਰਾਨ ਜ਼ਿਲ੍ਹੇ ਵਿੱਚ ਠੋਕ ਕੱਚਰੇ, ਪਲਾਸਟਿਕ ਕੱਚਰੇ, ਈ-ਕੱਚਰੇ, ਬਾਇਓ ਮੈਡੀਕਲ ਕੱਚਰੇ ਦੇ ਪ੍ਰਬੰਧਣ ਤੋਂ ਇਲਾਵਾ ਹਵਾ ਪਾਣੀ ਦੀ ਗੁਣੱਵਤਾ ਬਰਕਾਰਾਰ ਰੱਖਣ ਅਤੇ ਗੈਰ ਕਾਨੂੰਨੀ ਮਾਇਨਿੰਗ ਅਤੇ ਸ਼ੋਰ ਪ੍ਰਦੂਸ਼ਣ ਰੋਕਣ ਸਬੰਧੀ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।

ਹੋਰ ਪੜ੍ਹੋ :-ਬੋਲ਼ੇਪਣ ਅਤੇ ਸੁਣਨ ਸ਼ਕਤੀ ਦੇ ਨੁਕਸਾਨ ਲਈ ਭਾਰਤੀ ਸੰਕੇਤਕ ਭਾਸ਼ਾ ਬਾਰੇ ਜਾਗਰੂਕਤਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਫ-ਸੁਥਰਾ ਚੌਗਿਰਦਾ ਲੋਕਾਂ ਦਾ ਹੱਕ ਹੈ ਪਰ ਨਾਲ ਹੀ ਇਸ ਲਈ ਸਾਫ-ਸੁੱਥਰਾ ਰੱਖਣ ਵਿੱਚ ਯੋਗਦਾਨ ਦੇਣ ਦੀ ਜ਼ਿੰਮੇਵਾਰੀ ਵੀ ਸਭ ਦੀ ਹੈ। ਉਨ੍ਹਾਂ ਨੇ ਵਿਭਾਗਾਂ ਨੂੰ ਵਾਤਾਵਰਣ ਨਾਲ ਜੁੜੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ।

Spread the love