ਫਿਰੋਜ਼ਪੁਰ, 24 ਮਈ 2022
ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ, ਸੰਘਤਾ 1973(2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜਪੁਰ ਅੰਦਰ ਸਮੂਹ ਖੁੱਲੇ ਬੋਰਵੈਲਾਂ ਨੂੰ ਤੁਰੰਤ ਢੱਕਵਾਉਣ/ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੋਰ ਪੜ੍ਹੋ :-ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਨ੍ਹਾਂ ਖੇਤਾਂ ਵਿੱਚ ਪਾਣੀ ਦੀ ਸਿੰਚਾਈ ਲਈ ਪੁਰਾਣੇ ਬੋਰਵੈਲ ਹੁੰਦੇ ਹਨ ਜਦੋਂ ਉਨ੍ਹਾਂ ਵਿੱਚੋਂ ਮੋਟਰਾਂ ਕੱਢ ਲਈਆਂ ਜਾਂਦੀਆਂ ਹਨ ਤਾਂ ਉਨ੍ਹਾਂ ਬੋਰਵੈਲਾਂ ਨੂੰ ਆਮ ਤੌਰ ‘ਤੇ ਖੁੱਲੇ ਛੱਡ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਤਰ੍ਹਾਂ ਦੀਆਂ ਅਣਸੁਖਾਂਵੀਆਂ ਘਟਨਾਵਾਂ ਵਾਪਰਨ ਦਾ ਖ਼ਤਰਾ ਰਹਿੰਦਾ ਹੈ।
ਇਹ ਹੁਕਮ 22 ਜੁਲਾਈ, 2022 ਤੱਕ ਲਾਗੂ ਰਹਿਣਗੇ।