ਸਵੀਪ ਗਤੀਵਿਧੀਆਂ ਵਿਚ ਲਿਆਂਦੀ ਜਾਵੇ ਤੇਜ਼ੀ-ਜਿਲਾ੍ਹ ਚੋਣ ਅਫਸਰ

RUHI DUG
ਸਵੀਪ ਗਤੀਵਿਧੀਆਂ ਵਿਚ ਲਿਆਂਦੀ ਜਾਵੇ ਤੇਜ਼ੀ-ਜਿਲਾ੍ਹ ਚੋਣ ਅਫਸਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਅੰਮ੍ਰਿਤਸਰ 28 ਦਸੰਬਰ 2021

ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਜ਼ਿਲ੍ਹਾ ਚੋਣ ਅਫਸਰ -ਕਮ- ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਲੋ ਸਵੀਪ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਵੋਟਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੱਧ ਤੋ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਸਕੇ।

ਹੋਰ ਪੜ੍ਹੋ :-ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ ਪ੍ਰੋਗਰਾਮ

ਵਧੀਕ ਜਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੀ.ਵੀ.ਪੀ.ਏ.ਟੀ. ਅਤੇ ਏ.ਵੀ.ਐਮ. ਮਸ਼ੀਨਾਂ ਬਾਰੇ ਜਾਨਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਲੋਕ ਵੱਧ ਤੋਂ ਵੱਧ ਵੋਟਾਂ ਵਿੱਚ ਹਿੱਸਾ ਲੈ ਸਕਣ। ਉਨਾਂ ਸਮੂਹ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਹਰ ਹਫ਼ਤੇ ਆਪਣੇ ਹਲਕੇ ਵਿੱਚ ਵੱਡੀ ਪੱਧਰ ਤੇ ਸਵੀਮ ਮੁਹਿੰਮ ਤਹਿਤ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੋੜਨ ਲਈ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਖਾਸ ਤੌਰ ਤੇ ਹੈਰੀਟੇਜ ਸਟਰੀਟਜਲਿ੍ਹਆਂਵਾਲਾ ਬਾਗਵਾਹਗਾ ਬਾਰਡਰ ਤੇ ਸਵੀਪ ਸਬੰਧੀ ਵੱਧ ਤੋਂ ਵੱਧ ਗਤੀਵਿਧੀਆਂ ਕੀਤੀਆਂ ਜਾਣ। ਉਨਾਂ ਕਿਹਾ ਕਿ ਸਵੀਪ ਸਬੰਧੀ ਕੁਇਜ਼ ਪ੍ਰੋਗਰਾਮ ਵੀ ਕਰਵਾਏ ਜਾਣ ਅਤੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਜਾਣ।

ਵਧੀਕ ਜਿਲ੍ਹਾਂ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜਨਤਕ ਥਾਵਾਂ ਤੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਵੀ ਕਰਵਾਏ ਜਾਣ ਅਤੇ ਲੋਕਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਜਾਗਰੂਕ ਕੀਤਾ ਜਾ ਸਕੇ। ਡਾ. ਰੂਹੀ ਦੁੱਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਾਈ ਉਹ ਆਪਣੀ ਵੋਟ ਬਣਾਉਣ ਅਤੇ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰ: 1950 ਤੋਂ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੰਬਰ ਤੇ ਡਾਇਲ ਕਰਕੇ ਘਰ ਬੈਠੇ ਕੋਈ ਵੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਇਸ ਮੀਟਿੰਗ ਵਿਚ ਸੀ.ਡੀ.ਪੀ.ਓ. ਖੁਸ਼ਮੀਤ ਕੌਰਸੀ.ਡੀ.ਪੀ.ਓ. ਗਗਨਪ੍ਰੀਤ ਸਿੰਘਸ੍ਰੀ ਆਸ਼ੂ ਧਵਨਸ੍ਰੀ ਮਨੀਸ਼ ਕੁਮਾਰਸ੍ਰੀ ਰਾਜਕੁਮਾਰਸ੍ਰੀ ਜੇ.ਕੇ. ਸ਼ਿੰਗਾਰੀਸ੍ਰੀਮਤੀ ਪਰਮਿੰਦਰ ਕੌਰਡਾ. ਸੁਨੀਲ ਗੁਪਤਾ ਨੋਡਲ ਅਧਿਕਾਰੀ ਹਾਜ਼ਰ ਸਨ।

Spread the love