20 ਅਪ੍ਰੈਲ ਨੂੰ ਲੱਗੇਗਾ ਰੋਜ਼ਗਾਰ ਕੈਂਪ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਿਰੋਜ਼ਪੁਰ 18 ਅਪ੍ਰੈਲ 2022

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 20 ਅਪ੍ਰੈਲ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ  ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਬਾਈਜੂਸ (ਨਢੲਓਛ) ਕੰਪਨੀ ਹਿੱਸਾ ਲੈ ਰਹੀ ਹੈ। ਇਸ ਕੰਪਨੀ ਵੱਲੋਂ ਬਿਜਨੈਸ ਡੈਵਲਪਮੈਂਟ ਟ੍ਰੇਨੀ (ਬੀ.ਡੀ.ਟੀ) ਦੀ ਅਸਾਮੀ ਜਿਸ ਦਾ ਸਲਾਨਾ ਪੈਕੇਜ਼ 300000 ਹੋਵੇਗਾ, ਸਬੰਧੀ ਇੰਟਰਵਿਊ ਲਈ ਜਾਵੇਗੀ। ਇੰਟਰਵਿਊ ਕਲੀਅਰ ਕਰਨ ਉਪਰੰਤ ਉਮੀਦਵਾਰ ਨੂੰ ਚੰਡੀਗੜ੍ਹ ਆਫਿਸ ਵਿਖੇ 15 ਦਿਨ ਦੀ ਟ੍ਰੇਨਿੰਗ ਲੈਣੀ ਲਾਜ਼ਮੀ ਹੋਵੇਗੀ।ਇਸ ਦੀ ਜਾੱਬ ਲੋਕੇਸ਼ਨ ਪਟਿਆਲਾ, ਬਠਿੰਡਾ, ਫਿਰੋਜਪੁਰ ਅਤੇ ਅੰਮ੍ਰਿਤਸਰ ਹੋਵੇਗੀ।

ਹੋਰ ਪੜ੍ਹੋ :-ਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ

ਇਸ ਲਈ ਉਨ੍ਹਾਂ ਨੇ ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਜਿਨ੍ਹਾਂ ਦੀ ਉਮਰ 20-27 ਸਾਲ, ਵਿਦਿਅਕ ਯੋਗਤਾ: ਗ੍ਰੈਜੂਏਟ/ ਪੋਸਟ ਗ੍ਰੈਜੂਏਟ, ਕੰਪਿਊਟਰ ਦੀ ਜਾਣਕਾਰੀ ਰੱਖਦਾ ਹੋਵੇ, ਜਿਸ ਕੋਲ ਆਪਣਾ ਲੈਪਟਾੱਪ ਹੋਵੇ ਅਤੇ ਫੀਲਡ ਸੇਲਜ ਦੀ ਜਾੱਬ ਕਰਨ ਦੇ ਇਛੁੱਕ ਹੋਣ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਹ ਕੈਂਪ ਸਵੇਰੇ 10:00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

Spread the love