![Agriculture Officer Dr. Randhir Singh Thakur (1) Agriculture Officer Dr. Randhir Singh Thakur (1)](https://newsmakhani.com/wp-content/uploads/2022/04/Agriculture-Officer-Dr.-Randhir-Singh-Thakur-1-1.jpg)
ਗੁਰਦਾਸਪੁਰ, 23 ਅਪ੍ਰੈਲ 2022
ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਰਣਧੀਰ ਠਾਕੁਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਜ਼ਿਆਦਾਤਕ ਕਿਸਾਨਾਂ ਵਲੋਂ ਕਣਕ ਦੀ ਫਸਲ ਸੰਭਾਲ ਲਈ ਗਈ ਹੈ, ਇਸ ਲਈ ਕਿਸਾਨ ਵੀਰ ਕਣਕ ਦੇ ਨਾੜ ਤੇ ਫਸਲ ਦੇ ਰਹਿੰਦ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਅਗਲੀ ਪੀੜੀ ਦੇ ਬਿਹਤਰ ਭਵਿੱਖ ਲਈ ਨਾੜ ਨੂੰ ਅੱਗ ਨਾ ਲਗਾਈ ਜਾਵੇ ਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ। ਉਨਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਓਥੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।
ਹੋਰ ਪੜ੍ਹੋ :-ਬਦਲੇਗਾ ਫਾ਼ਿਜਲਕਾ ਜਿ਼ਲ੍ਹੇ ਦੇ ਪਿੰਡਾਂ ਦਾ ਮੁੰਹ ਮੁਹਾਂਦਰਾ
ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਇ ਇਸ ਦੀ ਤੂੜੀ ਬਣਾ ਕੇ ਇਸ ਨਾਲ ਵਾਧੂ ਆਮਦਨ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਗੁਰਦਾਸਪੁਰ ਵਿਖੇ ਕਈ ਅਗਾਂਹਵਧੂ ਕਿਸਾਨ ਪਿਛਲੇ ਕਈ ਸਾਲਾਂ ਤੇ ਫਸਲ ਦੀ ਰਹਿੰਦ-ਖੂੰਹਦ ਨਹੀਂ ਸਾੜ ਰਹੇ ਹਨ, ਜਿਸ ਨਾਲ ਜਿਥੇ ਉਨਾਂ ਦੀ ਫਸਲ ਦਾ ਝਾੜ ਵਧਿਆ ਹੈ ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਵੱਧੀ ਹੈ। ਨਾਲ ਹੀ ਉਨਾਂ ਕਿਹਾ ਕਿ ਕਿਸਾਨ ਖੇਤੀ ਦੇ ਨਵੇਂ ਸੰਦਾਂ ਹੈਪੀਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜਣ।
ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਗੱਲ ਕਰਦਿਆਂ ਦੱਸਿਆ ਕਿ ਇਸ ਨਾਲ ਫਸਲ ਦਾ ਕੱਦ ਜ਼ਿਆਦਾ ਵੱਧਦਾ ਨਹੀਂ ਹੈ, ਜਿਸ ਨਾਲ ਮੀਂਹ ਹਨੇਰੀ ਵਿਚ ਫਸਲ ਦਾ ਡਿੱਗਣ ਦਾ ਡਰ ਨਹੀਂ ਰਹਿੰਦਾ ਤੇ ਨਾ ਹੀ ਬਹੁਤੀ ਪਰਾਲੀ ਦੀ ਖੱਪਾਈ ਰਹਿੰਦੀ ਹੈ। ਉਨਾਂ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਜਰੂਰ ਕਰਨ ਅਤੇ ਹੋਰ ਫਸ਼ਲਾਂ ਦੇ ਸਹਾਇਕ ਧੰਦੇ ਵੀ ਅਪਣਾਉਣ। ਉਨਾਂ ਕਿਹਾ ਕਿ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਲੈਣ ਲਈ ਆਪਣੇ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਜਾਂ ਮੁੱਖ ਖੇਤੀਬਾੜੀ ਦਫਤਰ ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ।