ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਸਫਲਤਾ ਨਾਲ ਖੇਤੀ ਕਰ ਰਿਹੈ ਪਿੰਡ ਹਰਿਆਉ ਖੁਰਦ ਦਾ ਕਿਸਾਨ ਜਸਪਾਲ ਸਿੰਘ

pic 1
ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਸਫਲਤਾ ਨਾਲ ਖੇਤੀ ਕਰ ਰਿਹੈ ਪਿੰਡ ਹਰਿਆਉ ਖੁਰਦ ਦਾ ਕਿਸਾਨ ਜਸਪਾਲ ਸਿੰਘ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

-ਪਰਾਲੀ ਨੂੰ ਖੇਤ ‘ਚ ਹੀ ਵਾਹ ਕੇ ਫਸਲ ਦੇ ਝਾੜ ਤੇ ਗੁੱਣਵਤਾ ‘ਚ ਹੋਇਆ ਵਾਧਾ : ਅਗਾਂਹਵਧੂ ਕਿਸਾਨ ਜਸਪਾਲ ਸਿੰਘ
-ਪਰਾਲੀ ਦੇ ਨਿਪਟਾਰੇ ਤੇ ਕਣਕ ਦੀ ਬਿਜਾਈ ਲਈ ਵਰਤੀ ਆਧੁਨਿਕ ਮਸ਼ੀਨਰੀ  : ਜਸਪਾਲ ਸਿੰਘ
-70 ਏਕੜ ਜ਼ਮੀਨ ‘ਚ ਕਰ ਰਿਹਾ ਹਾਂ ਸਿੱਧੀ ਬਿਜਾਈ

ਪਟਿਆਲਾ, 25 ਸਤੰਬਰ 2021

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਪਿੰਡ ਹਰਿਆਉ ਖੁਰਦ ਦਾ ਅਗਾਂਹਵਧੂ ਕਿਸਾਨ ਜਸਪਾਲ ਸਿੰਘ 70 ਏਕੜ ਜਮੀਨ ਵਿੱਚ ਸਫਲਤਾਪੂਰਵਕ ਖੇਤੀ ਕਰ ਰਿਹਾ ਹੈ। ਜਸਪਾਲ ਸਿੰਘ ਨੇ ਆਪਣੀ ਸਫਲ ਖੇਤੀਬਾੜੀ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਨੇ ਪਿਛਲੇ ਦੋ ਸਾਲਾਂ ਦੌਰਾਨ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾਈ ਜਿਸ ਨਾਲ ਫ਼ਸਲਾਂ ਲਈ ਲਾਭਦਾਇਕ ਮਿੱਤਰ ਕੀੜਿਆਂ ਨੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਹੈ ਅਤੇ ਪਹਿਲਾਂ ਨਾਲੋਂ ਖੇਤਾਂ ਵਿੱਚ ਖਾਦ ਦੀ ਵਰਤੋਂ ਵੀ ਘੱਟ ਹੋਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਜਿਥੇ ਪਰਾਲੀ ਵਿੱਚ ਵਾਹੁਣ ਨਾਲ ਯੂਰੀਆ ਖਾਦ ਦੀ ਵਰਤੋਂ ਵਿੱਚ ਕਮੀ ਆਈ ਹੈ ਉਥੇ ਹੀ ਜਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਇਆ ਹੈ ਜੋ ਕਿ ਜਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਹੈ।

ਸ. ਜਸਪਾਲ ਸਿੰਘ ਨੇ ਦੱਸਿਆ ਕਿ ਹੋਰਨਾਂ ਫਾਇਦਿਆਂ ਤੋਂ ਇਲਾਵਾ ਸਭ ਤੋਂ ਵੱਡਾ ਫ਼ਾਇਦਾ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਉਹ ਵਾਤਾਵਰਨ ਨੂੰ ਦੂਸ਼ਿਤ ਕਰਨ ਵਾਲੀਆਂ ਸਾਧਨਾਂ ਦੀ ਵਰਤੋਂ ਕੀਤੇ ਬਿਨਾਂ ਸਫਲਤਾਪੂਰਵਕ ਖੇਤੀ ਕਰ ਰਹੇ ਹਨ ਅਤੇ ਉਹ ਇਸ ਗੱਲ ਕਰਕੇ ਬੜਾ ਸਕੂਨ ਮਹਿਸੂਸ ਕਰਦੇ ਹਨ।

ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਦੇ ਨਿਪਟਾਰੇ ਤੇ ਕਣਕ ਦੀ ਬਿਜਾਈ ਲਈ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰ ਰਹੇ ਹਨ, ਜਿਸ ਤਹਿਤ ਪਹਿਲਾਂ ਪੈਡੀ ਸਟਰਾਅ ਚੋਪਰ ਫੇਰ ਆਰ.ਐਮ.ਬੀ ਪਲਾਓ ਉਸ ਉਪਰੰਤ ਰੋਟਾਵੇਟਰ ਅਤੇ ਫਿਰ ਸੁਹਾਗਾ ਲਗਾਕੇ ਅਖੀਰ ਜੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 70 ਏਕੜ ਜਮੀਨ ‘ਚ ਕੀਤੀ ਜਾ ਰਹੀ ਸਿੱਧੀ ਬਿਜਾਈ ਨਾਲ ਦੋ ਸਾਲਾਂ ਦੌਰਾਨ ਫਸਲ ਦੇ ਝਾੜ ਤੇ ਗੁੱਣਵਤਾ ‘ਚ ਵੀ ਵਾਧਾ ਹੋਇਆ ਹੈ, ਜੋ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ।

ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਥੇ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣੋ ਬਚੇਗਾ ਉਥੇ ਹੀ ਸਾਡੇ ਖੇਤਾਂ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਅਤੇ ਉਪਜਾਊ ਜਮੀਨ ਦੇਕੇ ਜਾਵਾਗੇ।
ਕੈਪਸ਼ਨ : ਅਗਾਂਹਵਧੂ ਕਿਸਾਨ ਜਸਪਾਲ ਸਿੰਘ ਜਾਣਕਾਰੀ ਦਿੰਦੇ ਹੋਏ।

Spread the love