ਆਉਣ ਵਾਲਿਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਂਦਾ ਕਿਸਾਨ ਮਹਿੰਦਰ ਚੰਦ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

 

ਪਾਣੀ ਦੀ ਬੱਚਤ ਅਤੇ ਹੋਰ ਖਰਚਿਆਂ ਤੋਂ ਬਚਣ ਲਈ ਕਿਸਾਨ ਝੋਨੇ ਦੀ ਕਰਦਾ ਹੈ ਸਿੱਧੀ ਬਿਜਾਈ

ਫਾਜ਼ਿਲਕਾ, 26 ਅਪ੍ਰੈਲ

ਅਗਲੀ ਫਸਲ ਬੀਜਣ ਤੋਂ ਪਹਿਲਾਂ ਕਣਕ ਦੀ ਨਾੜ ਦਾ ਹੱਲ ਕਰਨਾ ਜਰੂਰੀ ਹੈ। ਇਸ ਬਾਰੇ ਕਈ ਤਰ੍ਹਾਂ ਦੇ ਖਦਸੇ ਕਿਸਾਨਾ ਦੇ ਮਨਾਂ ਵਿੱਚ ਪੈਦਾ ਹੁੰਦੇ ਨੇ ਕਿ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਖੇਤ ਵਿੱਚ ਦਬਾਉਣ ਨਾਲ ਕਣਕ-ਝੋਨੇ ਦਾ ਝਾੜ ਘੱਟੇਗਾ, ਕੀੜੇ ਮਕੋੜਿਆਂ ਦੀ ਸੱਮਸਿਆ ਜਿਆਦਾ ਹੋਵੇਗੀ। ਇਸ ਬਾਰੇ ਪਿੰਡ ਚੱਕ ਸੁੱਕੜ ਬਲਾਕ ਜਲਾਲਾਬਾਦ ਜਿਲਾ ਫਾਜਿਲਕਾ ਦਾ ਕਿਸਾਨ ਮਹਿੰਦਰ ਚੰਦ ਆਪਣੇ ਤਜ਼ਰਬਾ ਸਾਂਝਾ ਕਰਦਾ ਦੱਸਦਾ ਹੈ ਕਿ ਉਹ 28 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ। ਉਹ 25 ਏਕੜ ਹਰ ਸਾਲ ਬਾਸਮਤੀ/ਝੋਨੇ ਦੀ ਖੇਤੀ ਕਰਦਾ ਹੈ ਅਤੇ ਲਗਾਤਾਰ ਪਿਛਲੇ 5 ਸਾਲਾਂ ਤੋਂ ਕਣਕ ਦੇ ਨਾੜ ਨੂੰ ਬਿਲਕੁੱਲ ਅੱਗ ਨਹੀਂ ਲਗਾ ਰਿਹਾ।
ਸਫਲ ਕਿਸਾਨ ਮਹਿੰਦਰ ਚੰਦ ਨੇ ਦੱਸਿਆ ਕਿ ਉਹ ਵੱਖ ਵੱਖ ਤਰੀਕਿਆਂ ਨਾਲ ਫ਼ਸਲ ਦੀ ਰਹਿੰਦ-ਖੂਹਿੰਦ ਦਾ ਪ੍ਰਬੰਧ ਕਰਕੇ ਝੋਨੇ ਦੀ ਬਿਜਾਈ ਕਰਦਾ ਹੈ।  ਕਣਕ ਦੇ ਨਾੜ ਨੂੰ ਖੇਤ ਵਿੱਚ ਹੀ ਰੱਖ ਕੇ ਝੋਨੇ ਦੀ ਬਿਜਾਈ ਕਰਦਾ ਹੈ, ਜਿਸ ਨਾਲ ਜਮੀਨ ਦੀ ਕੁਦਰਤੀ ਸ਼ਕਤੀ ਵਿੱਚ ਕਾਫੀ ਵਾਧਾ ਹੋਇਆ ਹੈ।  ਕਿਸਾਨ ਦੱਸਦਾ ਹੈ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਜਮੀਨ `ਤੇ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਖਾਦ ਤੇ ਸਪਰੇਅ ਦੀ ਵਰਤੋਂ ਕਰਦਾ ਹੈ ਜਿਸ ਨਾਲ ਖਾਦਾਂ ਦੀ ਬਹੁਤ ਘੱਟ ਲੋੋੜ ਪੈਂਦੀ ਹੈ। ਕਿਸਾਨ ਦੱਸਦਾ ਹੈ ਕਿ ਪਿਛਲੇ ਸਾਲ ਉਸ ਨੇ 10 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਜਿਸ ਨਾਲ ਪਾਣੀ ਦੀ ਕਾਫ਼ੀ ਬੱਚਤ ਹੋਈ ਅਤੇ ਖਰਚਾ ਵੀ ਘੱਟ ਆਇਆ ਸੀ, ਇਸ ਕਰਕੇ ਉਹ ਹੁਣ 20 ਏਕੜ ਤੇ ਝੋਨੇ ਦੀ ਸਿੱਧੀ ਬਿਜਾਈ ਕਰੇਗਾ। ਕਿਸਾਨ ਨੇ ਦੱਸਿਆ ਕਿ ਉਹ ਖੇਤੀਬਾੜੀ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰਕੇ ਹੀ ਫਸਲ ਦੀ ਬਿਜਾਈ ਕਰਦਾ ਹੈ ।
ਉਸਨੇ ਦੱਸਿਆ ਕਿ ਖਾਦਾਂ ਦੀ ਜਿਆਦਾ ਵਰਤੋਂ ਨਾਲ ਕੀੜਿਆਂ ਮਕੋੜਿਆਂ ਦੀ ਸੱਮਸਿਆ ਵੀ ਜਿਆਦਾ ਫਸਲਾਂ ਤੇ ਹੁੰਦੀ ਹੈ। ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਨਾਲ ਫਸਲ ਦਾ ਝਾੜ ਵੀ ਚੰਗਾ ਨਿਕਲਦਾ ਹੈ। ਉਸਨੇ ਦੱਸਿਆ ਕਿ ਜੋ ਕਿਸਾਨ ਫਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਉਂਦੇ ਉਹ ਕੁਦਰਤੀ ਸਰੋਤਾਂ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਇਹਨ੍ਹਾਂ ਕਿਸਾਨਾਂ ਦਾ ਅਹਿਮ ਰੋਲ ਹੈ।

ਕਿਸਾਨ ਮਹਿੰਦਰ ਚੰਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਤਾਲਮੇਲ ਬਣਾਈ ਰੱਖਦਾ ਹੈ ਅਤੇ ਖੇਤੀ ਮਾਹਿਰਾਂ ਤੋਂ ਸਮੇਂ ਸਮੇਂ ਤੇ ਤਕਨੀਕੀ ਜਾਣਕਾਰੀ ਹਾਸਿਲ ਕਰਦੇ ਹਨ। ਇਸ ਤਰ੍ਹਾਂ ਸਮੇਂ ਦੀ ਮੰਗ ਅਤੇ ਭਵਿੱਖ ਦੀ ਲੋੜ ਅਨੁਸਾਰ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਉ ਸ਼ਕਤੀ ਲਈ ਹੋਰਨਾਂ ਕਿਸਾਨ ਵੀਰਾਂ ਨੂੰ ਬਾਖੂਬੀ ਆਪਣਾ ਫਰਜ ਨਿਭਾਉਣਾ ਚਾਹੀਦਾ ਹੈ ਤੇ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ।

 

ਹੋਰ ਪੜ੍ਹੋ :ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

Spread the love