ਫਾਜ਼ਿਲਕਾ 6 ਅਪ੍ਰੈਲ 2022
ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ 13 ਅਪ੍ਰੈਲ ਨੁੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਵੇਰੇ 9 ਵਜੇ ਸ਼ਾਹ ਪੈਲੇਸ ਫਾਜ਼ਿਲਕਾ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਸਿਖਲਾਈ ਕੈਪ ਵਿਚ ਸਾਉਣੀ 2022 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਹੋਰ ਪੜ੍ਹੋ :-ਕੋਵਿਡ ਕਾਰਨ ਹੋਈਆਂ ਮੌਤਾਂ ਸਬੰਧੀ ਵਾਰਸ ਐਕਸਗ੍ਰੇਸੀਆ ਗ੍ਰਾਂਟ ਲਈ ਦੇ ਸਕਦੇ ਹਨ ਅਰਜੀ
ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨ ਵੀਰਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕਿਸਾਨ ਸਿਖਲਾਈ ਕੈਂਪ ਵਿੱਚ ਜ਼ਰੂਰ ਪਹੁੰਚਣ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ।