ਫਸਲੀ ਰਹਿੰਦ-ਖੂੰਹਦ ਦੇ ਨਿਬੇੜੇ ਬਾਰੇ ਕੀਤਾ ਜਾਗਰੂਕ
ਮਹਿਲ ਕਲਾਂ/ਬਰਨਾਲਾ, 17 ਮਈ 2022
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਬੀਰ ਚੰਦ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਹੋਰ ਪੜ੍ਹੋ :-ਬਲੱਡ ਪ੍ਰੈਸ਼ਰ ਹੈ ਇਕ ਸਾਈਲੈਂਟ ਕਿਲਰ- ਡਾ ਨੀਲੂ ਚੁੱਘ
ਇਸ ਤੋਂ ਇਲਾਵਾ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਉਨਾਂ ਦੇ ਹੱਲ ਬਾਰੇ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਬਲਬੀਰ ਚੰਦ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ-ਸੰਭਾਲ ਵਾਲੀ ਮਸੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ।
ਖੇਤੀਬਾੜੀ ਵਿਕਾਸ ਅਫਸਰ ਮਹਿਲ ਕਲਾਂ ਜਸਮੀਨ ਸਿੱਧੂ ਨੇ ਪਾਣੀ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਮਾਹਿਰ ਡਾ. ਅਮਨਦੀਪ ਕੌਰ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ।
ਇਸ ਮੌਕੇ ਖੇਤੀਬਾੜੀ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।