ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੈਕਿੰਗ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਨਵਾਂਸ਼ਹਿਰ, 14 ਅਕਤੂਬਰ 2021
ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੁਸਹਿਰੇ, ਦੀਵਾਲੀ, ਿਸਮਸ, ਨਵੇਂ ਸਾਲ ਦੀ ਪੂਰਵ ਸੰਧਿਆ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਦੁਸਹਿਰੇ ਮੌਕੇ ਕੇਵਲ ਦੁਸਹਿਰਾ ਗਰਾਊਂਡ ਜਾਂ ਦੁਸਹਿਰਾ ਮਨਾਉਣ ਲਈ ਨਿਯਤ ਜਗਾ ’ਤੇ ਹੀ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।
ਹੋਰ ਪੜ੍ਹੋ :-ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ
ਇਸੇ ਤਰਾਂ ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰਾਂ ਿਸਮਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਸ਼ਾਮ 9 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਉਨਾਂ ਕਿਹਾ ਕਿ ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਜ਼ਿਲੇ ਅੰਦਰ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਉਨਾਂ ਦੱਸਿਆ ਕਿ ਦੁਸਹਿਰਾ ਕਮੇਟੀ ਵੱਲੋਂ ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਹੀ ਦੁਸਹਿਰਾ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਦੁਸਹਿਰਾ ਗਰਾਊਂਡ/ਸਥਾਨ ’ਤੇ ਜਨਤਕ ਇਕੱਠ, ਪਟਾਕੇ ਚਲਾਉਣ ਵਾਲੀ ਜਗਾ ਤੋਂ 30 ਮੀਟਰ ਦੇ ਘੇਰੇ ਦੀ ਦੂਰੀ ’ਤੇ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਖਾਮੋਸ਼ ਥਾਵਾਂ (ਸਾਈਲੈਂਸ ਜ਼ੋਨ) ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਆਦਿ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨਾਂ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਲਗਾਤਾਰ ਚੈਕਿੰਗ ਕਰਨ ਅਤੇ ਉਲੰਘਣਾ ਦੀ ਕਿਸੇ ਵੀ ਸਥਿਤੀ ਵਿਚ ਫੌਰਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।