ਛਲੇੜੀ ਕਲਾ ਵਿਖੇ ਵੱਡੀ ਗਿਣਤੀ ‘ਚ ਨੌਜਵਾਨ ਕਾਂਗਰਸ ਛੱਡ ਕੇ ਅਕਾਲੀ ਦਲ ਚ ਹੋਏ ਸ਼ਾਮਲ  

ਛਲੇੜੀ ਕਲਾ ਵਿਖੇ ਵੱਡੀ ਗਿਣਤੀ 'ਚ ਨੌਜਵਾਨ ਕਾਂਗਰਸ ਛੱਡ ਕੇ ਅਕਾਲੀ ਦਲ ਚ ਹੋਏ ਸ਼ਾਮਲ  
ਛਲੇੜੀ ਕਲਾ ਵਿਖੇ ਵੱਡੀ ਗਿਣਤੀ 'ਚ ਨੌਜਵਾਨ ਕਾਂਗਰਸ ਛੱਡ ਕੇ ਅਕਾਲੀ ਦਲ ਚ ਹੋਏ ਸ਼ਾਮਲ  

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਤਿਹਗੜ੍ਹ ਸਾਹਿਬ, 2 ਫਰਵਰੀ 2022
ਕਾਂਗਰਸ ਪਾਰਟੀ  ਕੋਲ ਅੱਜ ਜਨਤਾ ਵਿੱਚ ਵਿਚਰਨ ਲਈ ਕੋਈ ਮੁੱਦਾ ਨਹੀਂ ਰਿਹਾ, ਜਿਸ ਕਾਰਨ ਅੱਜ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਨੂੰ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ  ਦਿਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਵੱਖ ਵੱਖ ਪਿੰਡਾਂ ਵਿੱਚ ਆਪਣੇ ਚੋਣ ਕੰਪੇਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਜੱਥੇਦਾਰ ਚੀਮਾ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਪਿੰਡ ਛਲੇੜੀ ਕਲਾ ਵਿਖੇ ਵੱਡੀ ਗਿਣਤੀ ਵਿਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮਾਂ ਤੋਂ ਪ੍ਰਭਾਵਿਤ ਹੋ ਕੇ  ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਿਨ੍ਹਾਂ ਦਾ ਪਾਰਟੀ ਵੱਲੋਂ ਭਰਵਾਂ ਸਵਾਗਤ ਵੀ ਕੀਤਾ ਗਿਆ  ।

ਹੋਰ ਪੜ੍ਹੋ :-ਭਾਰਤੀ ਜਨ ਜਾਗ੍ਰਿਤੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ‘ਆਪ’ ਵਿੱਚ ਹੋਏ ਸ਼ਾਮਲ

ਇਸ ਮੌਕੇ ਤੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਕਿਸਾਨ ਆਗੂ  ਅਮਰਿੰਦਰ ਸਿੰਘ ਲਿਬੜਾ ਸੋਨੂੰ ਲਿਬੜਾ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਮਨਮੋਹਨ ਸਿੰਘ ਮਕਾਰੋਂਪੁਰ, ਮਨਦੀਪ ਸਿੰਘ ਪੋਲਾ, ਬਚਿੱਤਰ ਸਿੰਘ ਪੰਜੋਲਾ, ਜ਼ਿਲ੍ਹਾ ਅਕਾਲੀ ਦਲ ਚ ਖਜ਼ਾਨਚੀ  ਕੁਲਵਿੰਦਰ ਸਿੰਘ ਡੇਰਾ ਨੇ ਪਿੰਡ ਛਲੇਡ਼ੀ ਕਲਾ  ਵਿਖੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਆਉਣ ਵਾਲੇ  ਅਮਨਦੀਪ ਸਿੰਘ ਦਿਓਲ, ਤਜਿੰਦਰ ਸਿੰਘ ਦਿਆਲ, ਬਖਸ਼ੀਸ਼ ਸਿੰਘ ਦਿਆਲ, ਨਰਿੰਦਰ ਸਿੰਘ ਬਿੱਲਾ, ਹਰਪ੍ਰੀਤ ਸਿੰਘ ਹੈਪੀ, ਅਮਰਜੀਤ ਸਿੰਘ ਪੰਚ ਸਮੂਹ ਲੰਬੜਦਾਰ ਪਰਿਵਾਰ ਨੂੰ ਸਿਰੋਪਾਓ  ਦੇ ਕੇ ਸਨਮਾਨਤ ਵੀ ਕੀਤਾ ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਕਿਸਾਨ ਆਗੂ  ਅਮਰਿੰਦਰ ਸਿੰਘ ਲਿਬੜਾ ਸੋਨੂੰ ਲਿਬੜਾ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹਲਕੇ ਭਰ ਵਿੱਚੋਂ ਕਾਂਗਰਸ ਪਾਰਟੀ ਦਾ ਸਫਾਇਆ ਹੋ ਜਾਵੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਹਲਕਾ ਫਤਿਹਗਡ਼੍ਹ ਸਾਹਿਬ ਵਿਚ ਪੂਰੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਨਗਰ ਨਿਵਾਸੀਆਂ ਸਮੇਤ ਹੋਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਆਗੂ ਵੀ ਹਾਜ਼ਰ ਸਨ ।
ਪਿੰਡ ਛਲੇੜੀ ਕਲਾ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਜਗਦੀਪ ਸਿੰਘ ਚੀਮਾ ਕਰਨੈਲ ਸਿੰਘ ਪੰਜੋਲੀ, ਅਮਰਿੰਦਰ ਸਿੰਘ ਲਿਬੜਾ, ਇੰਦਰਜੀਤ ਸਿੰਘ ਸੰਧੂ, ਬਲਜੀਤ ਸਿੰਘ ਭੁੱਟਾ, ਕੁਲਵਿੰਦਰ ਸਿੰਘ ਡੇਰਾ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ  ।()
Spread the love