ਕੋਵਿਡ-19 ਕਾਰਨ ਜਾਨ ਗਵਾਉਣ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ ‘ਚ ਜਮਾਂ ਕਰਵਾਉਣ : ਡਿਪਟੀ ਕਮਿਸ਼ਨਰ

SANDEEP HANS
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪਟਿਆਲਾ, 11 ਨਵੰਬਰ 2021

ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ।

ਹੋਰ ਪੜ੍ਹੋ :-ਡਿਪਟੀ ਕਮਿਸਨਰ ਨੇ ਕੀਤੀ ਸਵੱਛ ਸਰਵੇਖਣ ਗ੍ਰਾਮੀਣ 2021 ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਬਿਨੈਕਾਰ ਮੁਆਵਜ਼ੇ ਲਈ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਦੇ ਸਕਦੇ ਹਨ ਤੇ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦਾ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਫ਼ਤਰ ਸਿਵਲ ਸਰਜਨ ਪਟਿਆਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕੋਵਿਡ-19 ਕੰਟਰੋਲ ਰੂਮ ਦੇ ਫ਼ੋਨ ਨੰਬਰ 0175-2350550 ਅਤੇ ਮੋਬਾਇਲ ਨੰਬਰ 62843-57500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਮ੍ਰਿਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਤੀਬੇਨਤੀ ਨਾਲ ਨੱਥੀ ਕਰਕੇ ਐਸ.ਡੀ.ਐਮ ਦਫ਼ਤਰ ਵਿਖੇ ਦੇ ਸਕਦੇ ਹਨ।