21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਤੇ ਵਿਸੇਸ਼

Senu Duggal (2)
ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਆਓ ਆਪਣੀ ਮਾਂ ਬੋਲੀ ਤੇ ਕਰੀਏ ਮਾਣ, ਇਹੀ ਹੈ ਸਾਡੇ ਮਨੁੱਖੀ ਵਿਕਾਸ ਦਾ ਅਧਾਰ—ਡਿਪਟੀ ਕਮਿਸ਼ਨਰ
ਸਮੂਹ ਜਿ਼ਲ੍ਹਾ ਵਾਸੀਆਂ ਨੂੰ ਮਾਂ ਬੋਲੀ ਦਿਹਾੜੇ ਦੀਆਂ ਸੁਭਕਾਮਨਾਵਾਂ
ਲੋਕਾਂ ਨੂੰ ਆਪਣੇ ਅਦਾਰਿਆਂ ਦੇ ਨਾਂਅ ਪੰਜਾਬੀ ਵਿਚ ਲਿਖਣ ਨੂੰ ਤਰਜੀਹ ਦੇਣ ਦੀ ਅਪੀਲ
ਫਾਜਿ਼ਲਕਾ, 20 ਫਰਵਰੀ 2023
21 ਫਰਵਰੀ ਨੂੰ ਦੁਨੀਆਂ ਭਰ ਵਿਚ ਲੋਕ ਆਪਣੀ ਮਾਂ ਬੋਲੀ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਨ ਲਈ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਉਂਦੇ ਹਨ ਅਤੇ ਇਸੇ ਸੁਭ ਦਿਨ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਆਪਣੀਆਂ ਸੁਭਕਾਮਨਾਵਾਂ ਭੇਂਟ ਕੀਤੀਆਂ ਹਨ।

ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਦੂਜਾ ਰਾਜ ਪੱਧਰੀ ਜਨਤਾ ਦਰਬਾਰ

ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿਚ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਜੋ ਕਿ ਸਾਡੇ ਸੂਬੇ ਦੀ ਰਾਜ ਭਾਸ਼ਾ ਵੀ ਹੈ ਨੂੰ ਪ੍ਰਫੁਲਿਤ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਇੰਨ੍ਹਾਂ ਉਪਰਾਲਿਆਂ ਵਿਚ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਲੋਕ ਆਪਣੇ ਅਦਾਰਿਆਂ ਦੇ ਨਾਂਅ ਪੰਜਾਬੀ ਵਿਚ ਲਿੱਖਣ ਨੂੰ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਮਾਂ ਬੋਲੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਹਰੇਕ ਕੌਮ ਦੀ ਮਾਂ ਬੋਲੀ ਹੀ ਉਸ ਕੌਮ ਦੇ ਮਨੁੱਖੀ ਵਿਕਾਸ ਦਾ ਅਧਾਰ ਬਣਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਮਾਂ ਬੋਲੀ ਬਹੁਤ ਹੀ ਅਮੀਰ ਹੈ ਅਤੇ ਇਸ ਵਿਚ ਸਾਡੇ ਗੁਰੂ ਸਹਿਬਾਨ ਵੱਲੋਂ ਬਾਣੀ ਦੀ ਰਚਨਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਹਿਤ ਦਾ ਵੱਡਾ ਸੋਮਾ ਹੈ ਜਿਸ ਨੂੰ ਪੜ੍ਹ ਕੇ ਅਸੀਂ ਜਿੰਦਗੀ ਵਿਚ ਸਫਲ ਅਤੇ ਚੰਗੇ ਇਨਸਾਨ ਬਣ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਦੇ ਉਪਰਾਲਿਆਂ ਦੇ ਨਾਲ ਨਾਲ ਸਾਨੂੰ ਖੁਦ ਨੂੰ ਵੀ ਮਾਂ ਬੋਲੀ ਦੀ ਤਰੱਕੀ ਲਈ ਸੁਹਿਰਦ ਕੋਸਿ਼ਸਾਂ ਕਰਨੀਆਂ ਚਾਹੀਦੀਆਂ ਹਨ।ਦਿਹਾੜਾ ਮਨਾਉਣ ਦਾ ਮੰਤਵ

ਕੌਮਾਂਤਰੀ ਮਾਤ ਭਾਸ਼ਾ ਦਿਹਾੜਾ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਬੰਧੀ ਯੁਨਸੈਕੋ ਵੱਲੋਂ 17 ਨਵੰਬਰ 1999 ਨੂੰ ਫੈਸਲਾ ਕੀਤਾ ਗਿਆ ਸੀ। ਇਸ ਨੂੰ ਮਨਾਉਣ ਦਾ ਉਦੇਸ਼ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਣੀ ਭਾਸ਼ਾ ਅਤੇ ਸਭਿਆਚਾਰ ਬਾਰੇ ਦਿਲਚਸਪੀ ਪੈਦਾ ਕਰਨਾ ਅਤੇ ਜਾਗਰੂਕਤਾ ਫੈਲਾਉਣਾ ਹੈ।
Spread the love