ਬਲੂਆਣਾ/ਫਾਜ਼ਿਲਕਾ, 9 ਮਈ 2022
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਧਰਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰੇ ਦਾ ਕੀਤਾ ਉਦਘਾਟਨ ਕੀਤਾ। ਇਸ ਮੋਕੇ ਉਨ੍ਹਾਂ ਨੇ ਪਿੰਡ ਦੇ ਛੱਪੜ ਦੇ ਨਵ ਨਿਰਮਾਣ ਦਾ ਪ੍ਰਾਜੈਕਟ ਵੀ ਲੋਕ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਬਹੁਪੱਖੀ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਹੋਰ ਪੜ੍ਹੋ :-ਥੈਲਾਸੀਮੀਆ ਰੋਗ ਬਾਰੇ ਜਾਗਰੂਕਤਾ ਹੀ ਬਚਾਅ ਹੈ: ਡਾ. ਪਰਮਿੰਦਰ ਕੁਮਾਰ
ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ।
ਬੱਲੂਆਣਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮਗਨਰੇਗਾ ਸਕੀਮ ਤਹਿਤ ਵਸਨੀਕਾਂ ਨੂੰ ਵੱਧ ਤੋਂ ਵੱਧ ਕੰਮ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਤੇ ਪਿੰਡ ਦਾ ਵਿਕਾਸ ਕਰਨ ਲਈ ਪਿੰਡ ਧਰਮਪੁਰਾ ਦੇ ਛੱਪੜ ਨੂੰ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।