ਏਵਨ ਸਾਈਕਲ ਵੱਲੋਂ ਵਿਧਾਇਕ ਛੀਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ
ਹੋਰ ਪੜ੍ਹੋ :-ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ
ਇਸ ਮੌਕੇ ਏਵਨ ਸਾਈਕਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਛੀਨਾ ਦਾ ਜ਼ੋਰਦਾਰ ਸਵਾਗਤ ਵੀ ਕੀਤਾ ਗਿਆ।
ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਉਦਯੋਗਪਤੀਆਂ ਨਾਨ ਗੱਲਬਾਤ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਸਾਈਕਲ ਉਦਯੋਗ ਲਈ ਵਿਸਵ ਭਰ ਵਿੱਚ ਪ੍ਰਸਿੱਧ ਹੈ ਅਤੇ ਭਾਰਤ ਦੇ ਹਰ ਕੋਨੇ ਵਿੱਚੋ ਲੋਕ ਇੱਥੇ ਆਪਣੀ ਰੋਜੀ ਰੋਟੀ ਕਮਾਉਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਈਕਲ ਉਦਯੋਗ ਨੂੰ ਸ਼ਿਖਰਾਂ ‘ਤੇ ਪਹੰਚਾਉਣ ਲਈ ਤੱਤਪਰ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਰਕੇ ਕਈ ਵੱਡੀਆਂ ਕੰਪਨੀਆਂ ਇਥੇ ਆਪਣੇ ਮੈਗਾ ਯੂਨਿਟ ਸਥਾਪਤ ਕਰਨ ਵੱਲ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਬਲਕਿ ਹਜ਼ਾਰਾਂ ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਕਰੇਗਾ।
ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਓਕਾਰ ਸਿੰਘ ਪਾਹਵਾ, ਰਿਸ਼ੀ ਪਾਹਵਾ, ਰਾਲਸਨ ਸਾਈਕਲ ਤੋਂ ਸੰਜੀਵ ਪਾਹਵਾ, ਬਿੱਗ ਬੈਨ ਸਾਈਕਲ ਤੋਂ ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਉਦਯੋਗਪਤੀ ਵੀ ਮੌਜੂਦ ਸਨ।