ਵਿਧਾਇਕ ਰਜਨੀਸ ਦਹੀਯਾ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ 

MLA Rajneesh Dahiya and Deputy Commissioner
ਵਿਧਾਇਕ ਰਜਨੀਸ ਦਹੀਯਾ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਦਹੀਯਾ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕੀ ਕਣਕ ਦੀ ਫਸਲ ਲੈ ਕੇ ਆਉਣ ਦੀ ਅਪੀਲ

ਫਿਰੋਜ਼ਪੁਰ 6 ਅਪ੍ਰੈਲ 2022 

ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ ਦਹੀਯਾ ਨੇ ਅੱਜ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ. ਗਿਰੀਸ਼ ਦਿਆਲਨ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ

ਵਿਧਾਇਕ ਰਜਨੀਸ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ. ਗਿਰੀਸ ਦਿਆਲਨ ਨੇ ਦੱਸਿਆ ਕਿ ਮੰਡੀਆ ਵਿੱਚ ਫਸਲ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ ਹਨ ਜੋ ਖਰੀਦ ਕੇਂਦਰਾਂ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਲਿਫਟਿੰਗ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰਨ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਪੇਸ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਪਹਿਲਾ ਤੋਂ ਹੀ ਹੱਲ ਕਰ ਲੈਣ ਤਾਂ ਜੋ ਮੌਕੇ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਲਿਫਟਿੰਗ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।

ਇਸ ਮੌਕੇ ਡੀ.ਐਫ.ਐਸ.ਸੀ. ਵੰਦਨਾ ਕੰਬੋਜ, ਚੇਅਰਮੈਨ ਮਾਰਕਿਟ ਕਮੇਟੀ ਗੁਰਦੀਪ ਸਿੰਘ ਗਿੱਲ, ਸੈਕਟਰੀ ਮਾਰਕਿਟ ਕਮੇਟੀ ਮੀਨਾ ਰਾਣੀ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਹਾਜ਼ਰ ਸਨ।

Spread the love