ਫਾਜ਼ਿਲਕਾ, 10 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾ `ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਜ਼ਿਲੇ੍ਹ ਅੰਦਰ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਫਾਜ਼ਿਲਕਾ ਦੇ ਸ਼ਾਸਤਰੀ ਚੌਂਕ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਹੋਰ ਪੜ੍ਹੋ :-ਕੰਧ ਚਿੱਤਰ ਅਤੇ ਕੈਨਵਸ ‘ਤੇ ਵੋਟਰ ਜਾਗਰੂਕਤਾ ਤਸਵੀਰਾਂ ਬਣਾ ਰਿਹਾ ਮਡੌਰ ਸਕੂਲ
ਸਹਾਇਕ ਨੋਡਲ ਅਫਸਰ ਸਵੀਪ ਸ੍ਰੀ ਰਜਿੰਦਰ ਵਿਖੋਣਾ ਅਤੇ ਸਮਾਜ ਸੇਵੀ ਸੰਸਥਾ ਤੋਂ ਸ੍ਰੀ ਸੰਜੀਵ ਮਾਰਸ਼ਲ ਨੇ ਦੱਸਿਆ ਕਿ ਵੋਟਾ ਪ੍ਰਤੀ ਲੋਕਾਂ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਮਿਲ ਕੇ ਸ਼ਹਿਰ ਅੰਦਰ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਾਸਤਰੀ ਚੌਂਕ ਵਿਖੇ ਬਚਿਆਂ ਤੇ ਨੌਜਵਾਨਾਂ ਦੇ ਨਾਲ-ਨਾਲ ਹੋਰਨਾਂ ਲੋਕਾਂ ਵੱਲੋਂ ਵੀ ਵੋਟਰ ਜਾਗਰੂਕਤਾ ਪ੍ਰੋਗਰਾਮ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਸਚਿਨ ਕੁਮਾਰ ਨੇ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ 2022 ਦੌਰਾਨ ਪਹਿਲੀ ਵਾਰ ਵੋਟ ਪਾਉਣ ਲਈ ਕਾਫੀ ਉਤਸੁਕ ਹਨ। ਉਨ੍ਹਾਂ ਕਿਹਾ ਕਿ ਉਹ ਆਪਦੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਹ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਤੇ ਆਪਣੀ ਪਸੰਦੀਦਾ ਸਰਕਾਰ ਚੁਣਨ ਵਿਚ ਯੋਗਦਾਨ ਪਾਉਣਗੇ। ਉਹ ਪਹਿਲ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਹੋਰਨਾ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਹਰੇਕ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ ਅਤੇ ਬਿਨਾ ਕਿਸੇ ਲਾਲਚ ਅਤੇ ਡਰ ਤੇ ਭੈਅ ਦੇ ਵੋਟ ਪਾਉਣ।
ਇਸ ਦੌਰਾਨ ਛੋਟੀ ਬਚੀ ਰਮਿਆ ਅਤੇ ਦਿਵਿਤਾ ਵੱਲੋਂ ਵੀ ਜ਼ਿਲ੍ਹਾ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਤਾਂ ਜ਼ੋ ਲੋਕਤਾਂਤਰਿਕ ਸਰਕਾਰ ਚੁਣਨ ਵਿਚ ਹਰੇਕ ਵਸਨੀਕ ਆਪਣਾ ਯੋਗਦਾਨ ਪਾਵੇ।