ਗੁਰਦਾਸਪੁਰ , 6 ਅਪ੍ਰੈਲ 2022
ਅੱਜ ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਤੇ ਸੈਸ਼ਨ ਜੱਜ –ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਅਗਵਾਈ ਹੇਠ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜਨ) –ਕਮ –ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਸਬ ਡਵੀਜਨ ਦੇ ਸਮੂੰਹ ਪੈਨਲ ਐਡਵੋਕੇਟ ਅਤੇ ਪਰੋ ਬੋਨੋ ਐਡਵੋਕੇਟਜ ਨਾਲ ਮੀਟਿੰਗ ਰੱਖੀ ਗਈ ।
ਹੋਰ ਪੜ੍ਹੋ :-ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ: ਹਰਜੋਤ ਬੈਂਸ
ਮੀਟਿੰਗ ਸ੍ਰੀ ਮਤੀ ਰਮੇਸ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਮਿਤੀ 14 ਮਈ 2022 ਨੂੰ ਲਗਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਰੱਖੀ ਗਈ ।
ਮੀਟਿੰਗ ਵਿੱਚ ਸ੍ਰੀ ਮਤੀ ਰਮੇਸ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ –ਕਮ –ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਸੰਬੋਧਨ ਕਰਦੇ ਹੋਏ ਸਮੂੰਹ ਪੈਨਲ ਐਡਵੋਕੇਟਜ ਅਤੇ ਪਰੋ ਬੋਨੋ ਐਡਵੋਕੇਟਜ ਨੂੰ ਕਿਹਾ ਕਿ 14 ਮਈ 2022 ਨੂੰ ਲਗਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਵੱਧ ਤੋ ਵੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਵੱਧ ਤੋ ਵੱਧ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਾਏ ਜਾ ਸਕਣ ਅਤੇ ਵੱਧ ਤੋ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ ।
ਮੀਟਿੰਗ ਵਿੱਚ ਸ੍ਰੀ ਮਤੀ ਰਮੇਸ ਕੁਮਾਰੀ ਜਿਲ੍ਹਾ ਤੇ ਸੈਸ਼ਨ ਜੱਜ –ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਨਵੇ ਨਿਯੁਕਤ ਪੈਨਲ ਐਡਵੋਕੇਜ ਨੂੰ ਲੀਗਲ ਏਡ ਦੇ ਕੇਸਾਂ ਵਿੱਚ ਸਮੇ ਸਿਰ ਪੇਸ ਹੋਣ ਲਈ ਕਿਹਾ ਅਤੇ ਨਾਲ ਹੀ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਦੀ ਜਾਗਰੂਕਤਾ ਸਬੰਧੀ ਵੈਬੀਨਾਰ ਅਤੇ ਸੈਮੀਨਾਰ ਲਗਾਉਣ ਬਾਰੇ ਕਿਹਾ ਤਾਂ ਜੋ ਵੱਧ ਤੋ ਵੱਧ ਲੋਕ ਇਨ੍ਹਾਂ ਸਕੀਮਾਂ ਸਬੰਧੀ ਜਾਗਰੂਕ ਹੋ ਸਕਣ ।
ਇਸ ਤੋ ਇਲਾਵਾ ਸ੍ਰੀ ਮਤੀ ਰਮੇਸ਼ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਪਰੋ ਬੋਨੋ ਐਡਵੋਕੇਟਜ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ , ਮੁਹਾਲੀ ਦੁਆਰਾ ਜਾਰੀ ਹਦਾਇਤਾ ਸਬੰਧੀ ਲੀਗਲ ਏਡ ਕੇਸਾਂ ਦੀ ਪੈਰਵਾਈ ਕਰਨ ਬਾਰੇ ਕਿਹਾ ।