ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ
ਫਿਰੋਜ਼ਪੁਰ, 23 ਫਰਵਰੀ 2023
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਵਿਖੇ 24 ਫਰਵਰੀ 2023 ਨੂੰ ਸਵੇਰੇ 11:30 ਵਜੇ ਜਨ ਸੁਵਿਧਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਹੋਰ ਪੜ੍ਹੋ – 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਤੇ ਵਿਸੇਸ਼
ਸੁਵਿਧਾ ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਹੀ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਲੋਕ ਭਲਾਈ ਯੋਜਨਾਵਾਂ ਦਾ ਲਾਭ ਪੁਚਾਉਣ ਨੂੰ ਯਕੀਨੀ ਬਨਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਜਨ ਸੁਵਿਧਾ ਕੈਂਪ ਵਿਚ ਪਹੁੰਚ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ।