ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਅੰਮ੍ਰਿਤਸਰ 8 ਫਰਵਰੀ 2022
ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲਾ ਤੇ ਸ਼ੈਸ਼ਨ ਜੱਜ ਨੇ ਅਪੀਲ ਕਰਦਿਆਂ ਕਿਹਾ ਹੈ ਕਿ 12 ਮਾਰਚ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇਂ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੇਕ ਬਾਉਂਸ ਦੇ ਕੇਸ, ਬੈਂਕਾ ਦੇ ਕੇਸ, ਫਾਈਨਾਂਸ ਕੰਪਨੀਆਂ-ਬੀਮਾ ਕੰਪਨੀਆਂ, ਮੋਟਰ ਦੁਰਘਟਨਾ ਆਦਿ ਦੇ ਕੇਸ ਲਗਾਏ ਜਾ ਸਕਦੇ ਹਨ,
ਹੋਰ ਪੜ੍ਹੋ:-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਜਬਰ-ਜਨਾਹ ਪੀੜਤਾ ਨੂੰ ਦਿੱਤਾ ਚਾਰ ਲੱਖ ਰੁਪਏ ਦਾ ਮੁਆਵਜ਼ਾ
ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ।
ਇਸ ਮੌਕੇ ਸਿਵਲ ਜੱਜ-ਕਮ-ਸਕੱਤਰ ਜ਼ਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਸ: ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰ, ਜਿਲ੍ਹਾ ਕਾਨੂੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜਿਲਾ ਕਚਿਹਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ।