ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ
18 ਤੋਂ 19 ਸਾਲ ਦੇ 5 ਨਵੇਂ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੰਡ ਕੇ ਕੀਤਾ ਸਨਮਾਨਿਤ
ਵੋਟਰ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ ਵਿੱਚ ਵੱਖ ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਲਗਭਗ 10 ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਫ਼ਿਰੋਜ਼ਪੁਰ 25 ਜਨਵਰੀ 2022
ਡਿਪਟੀ ਕਮਿਸ਼ਨਰ ਸ੍ਰੀ. ਗਿਰਿਸ਼ ਦਯਾਲਨ ਦੀ ਅਗਵਾਈ ਵਿੱਚ 12 ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਪ੍ਰਬੰਧਕੀ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਵੀਡੀਓ ਸੰਦੇਸ਼ ਵੀ ਸੁਣਾਇਆ ਗਿਆ। ਤਰਸੇਮ ਅਰਮਾਨ ਦਾ ਸਵੀਪ ਵੋਟਰ ਜਾਗਰੂਕਤਾ ਗੀਤ ਵੀ ਡਿਪਟੀ ਕਮਿਸ਼ਨਰ ਨੇ ਰਿਲੀਜ਼ ਕੀਤਾ ਤੇ ਸੁਣ ਕੇ ਗੀਤ ਦੀ ਪ੍ਰਸੰਸਾ ਵੀ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਵੋਟਰ ਪ੍ਰਣ ਵੀ ਦਿਵਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਫਿਰੋਜ਼ਪੁਰ ਸ੍ਰੀ. ਅਮਿਤ ਮਹਾਜਨ, ਐੱਸ.ਡੀ.ਐੱਮ.ਓਮ ਪ੍ਰਕਾਸ਼, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਡਾ. ਸਤਿੰਦਰ ਸਿੰਘ ਜਿਲ੍ਹਾ ਸਵੀਪ ਕੁਆਰਡੀਨੇਟਰ ਵੀ ਹਾਜ਼ਰ ਸਨ।
ਹੋਰ ਪੜ੍ਹੋ :-ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਡਿਪਟੀ ਕਮਿਸ਼ਨਰ ਸ੍ਰੀ. ਗਿਰਿਸ਼ ਦਯਾਲਨ ਨੇ ਸਮੂਹ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਰੇਕ 18 ਸਾਲ ਦੇ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤੇ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ । ਉਨ੍ਹਾਂ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਵਰਤੋਂ ਕਰਨ ਤੇ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਨਜ਼ਦੀਕੀਆਂ ਦੀ ਵੋਟ ਬਣਾਉਣ ਤੋਂ ਇਲਾਵਾ ਇਸ ਦੇ ਸਹੀ ਇਸਤੇਮਾਲ ਸਬੰਧੀ ਖ਼ੁਦ ਵੀ ਜਾਗਰੂਕ ਹੋਣ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਇਸ ਉਪਰੰਤ ਉਨ੍ਹਾਂ ਵੱਲੋਂ 18 ਤੋਂ 19 ਸਾਲ ਦੇ 5 ਨਵੇਂ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੰਡ ਕੇ ਅਤੇ ਵੋਟਰ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ ਵਿੱਚ ਵੱਖ ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਲਗਭਗ 10 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਫਿਰੋਜ਼ਪੁਰ ਸ੍ਰੀ. ਅਮਿਤ ਮਹਾਜਨ, ਐੱਸ.ਡੀ.ਐੱਮ.ਓਮ ਪ੍ਰਕਾਸ਼ ਨੇ ਸਾਡੇ ਦੇਸ਼ ਦੇ ਲੋਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਨਾਗਰਿਕ ਹਾਂ। ਲੋਕਤੰਤਰ ਦੀ ਸਫ਼ਲਤਾ ਅਤੇ ਮਜ਼ਬੂਤੀ ਲਈ ਹਰ ਇੱਕ ਵੋਟ ਮਹੱਤਵਪੂਰਨ ਹੈ। ਇਸ ਲਈ ਵੋਟਰ ਆਪਣੀ ਵੋਟ ਦੇ ਮਹੱਤਵ ਨੂੰ ਸਮਝਣ ਅਤੇ ਵੱਧ ਤੋ ਵੱਧ ਲੋਕ ਵੋਟਿੰਗ ਪ੍ਰਕਿਰਿਆ ਨਾਲ ਜੁੜਨ ਅਤੇ ਆਪਣੀ ਵੋਟ ਦੇ ਹੱਕ ਦਾ ਬਿਨਾਂ ਡਰ, ਭੈਅ ਜਾਂ ਲਾਲਚ ਦੇ ਇਸਤੇਮਾਲ ਕਰਨ।
ਸਵੀਪ ਦੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਸਵੀਪ ਮੁਹਿੰਮ ਤਹਿਤ ਪਿਛਲੇ ਸਮੇਂ ਵਿੱਚ ਕੀਤੀਆਂ ਗਤੀਵਿਧੀਆਂ, ਨਵੇਂ ਵੋਟਰ ਰਜਿਸਟਰਡ ਕਰਨ, ਜਾਗਰੂਕਤਾ ਮੁਹਿੰਮਾਂ, ਟਰੈਕਟਰ ਵੋਟਰ ਜਾਗਰੂਕਤਾ ਰੈਲੀਆਂ ਸਮੇਤ ਵੱਖ-ਵੱਖ ਗਤੀਵਿਧੀਆਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਕੌਰ ਵੱਲੋਂ ਆਪਣੇ ਭਾਸ਼ਣ ਰਾਹੀਂ ਹਾਜ਼ਰ ਪਤਵੰਤਿਆਂ ਨੂੰ ਵੋਟ ਦੀ ਅਹਿਮੀਅਤ ਸਬੰਧੀ ਜਾਗਰੂਕ ਕੀਤਾ ਗਿਆ।