ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਲੰਬਿਤ ਫਾਈਲਾਂ ਦਾ ਨਿਪਟਾਰਾ ਇਕ ਹਫ਼ਤੇ ਦੇ ਅੰਦਰ-ਅੰਦਰ ਕੀਤਾ ਜਾਵੇ
ਬਰਨਾਲਾ, ਮਾਰਚ 14 2022
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਹਿਦਾਇਤਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤੇ ਸਮੇਂ-ਸਿਰ ਪਹੁੰਚਣ ਅਤੇ ਦਫ਼ਤਰੀ ਸਮਾਂ ਖਤਮ ਹੋਣ ਤੋਂ ਪਹਿਲਾਂ ਦਫ਼ਤਰ ਨਾ ਛੱਡਣ। ਉਨ੍ਹਾਂ ਹਿਦਾਇਤ ਕੀਤੀ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਟੇਸ਼ਨ ਤੋਂ ਬਾਹਰ ਜਾਂਦਾ ਹੈ ਤਾਂ ਉਹ ਸਟੇਸ਼ਨ ਲੀਵ ਲੈ ਕੇ ਜਾਵੇ।
ਹੋਰ ਪੜ੍ਹੋ :-ਕਿਸ਼ੋਰ ਸਿਖਿਆ ਪੋ੍ਰੋਗਰਾਮ ਤਹਿਤ ਐਸ.ਕੇ.ਬੀ.ਡੀ.ਏ.ਵੀ ਪਬਲਿਕ ਸਕੂਲ ਫਾਜ਼ਿਲਕਾ ਵਿਖੇ ਇਕ ਰੋਜ਼ਾ ਟੇ੍ਰਨਿੰਗ ਆਯੋਜਿਤ
ਉਨ੍ਹਾਂ ਇਹ ਵੀ ਹਿਦਾਇਤ ਕੀਤੀ ਕਿ ਲੋਕ ਹਿੱਤ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਜਨਤਾ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਸਾਰੀਆਂ ਲੰਬਿਤ ਪਈਆਂ ਫਾਈਲਾਂ ਦਾ ਇਕ ਹਫ਼ਤੇ ਦੇ ਅੰਦਰ-ਅੰਦਰ ਨਿਬੇੜਾ ਕਰ ਦਿੱਤਾ ਜਾਵੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਰਨਾਲਾ ਸ਼੍ਰੀ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟਰੇਟ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਰਾਜਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਸਰਬਜੀਤ ਸਿੰਘ ਤੂਰ, ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ (ਜੀ.ਐੱਸ. ਟੀ) ਸ਼੍ਰੀਮਤੀ ਰਿਚਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਤੇਅਵਾਸਪ੍ਰੀਤ ਕੌਰ, ਤੋਂ ਇਲਾਵਾ ਪੁਲਿਸ ਅਧਿਕਾਰੀ ਆਦਿ ਹਾਜ਼ਰ ਸਨ।