ਮਗਨਰੇਗਾ ਸਕੀਮ ਅਧੀਨ ਜੀ.ਆਈ.ਐਸ.ਪਲਾਨਿੰਗ ਮੁਹਿੰਮ ਆਯੋਜਿਤ

MNREGA
ਮਗਨਰੇਗਾ ਸਕੀਮ ਅਧੀਨ ਜੀ.ਆਈ.ਐਸ.ਪਲਾਨਿੰਗ ਮੁਹਿੰਮ ਆਯੋਜਿਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਆਜ਼ਾਦੀ ਕਾ ਅਮ੍ਰਿਤ ਮਹੋਤਸਵ
8 ਤੋਂ 12 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ‘ਚ ਮਗਨਰੇਗਾ ਲੇਬਰ ਨੂੰ ਕੀਤਾ ਜਾਗਰੂਕ

ਲੁਧਿਆਣਾ, 14 ਅਕਤੂਬਰ 2021

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਅਗੁਵਾਈ ਵਿੱਚ, ਮਿਨਿਸਟਰੀ ਆਫ ਰੂਰਲ ਡਵੈਲਪਮੈਂਟ ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵੱਲੋ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਬਲਾਕਾਂ ਵਿੱਚ 8 ਤੋਂ 12 ਅਕਤੂਬਰ ਤੱਕ ਜੀ.ਆਈ.ਐਸ. ਬੇਸਡ ਪਲਾਨਿੰਗ ਅਵੇਰਨੈਂਸ ਡਰਾਈਵ ਤਹਿਤ ਪਿੰਡਾਂ ਵਿੱਚ ਗਰਾਮ ਸਭਾਵਾਂ ਕਰਵਾਈਆ ਗਈਆ ਹਨ।

ਹੋਰ ਪੜ੍ਹੋ :-ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ: ਡਿਪਟੀ ਕਮਿਸ਼ਨਰ

ਇਨ੍ਹਾਂ ਬੈਠਕਾਂ ਵਿੱਚ ਮਗਨਰੇਗਾ ਸਟਾਫ ਵੱਲੋ ਮਗਨਰੇਗਾ ਲੇਬਰ ਨੁੰ ਜੀ.ਆਈ.ਐਸ. ਸਬੰਧੀ ਜਾਗਰੂਕ ਕੀਤਾ ਗਿਆ ਜਿਸ ਵਿੱਚ ਮਗਨਰੇਗਾ ਲੇਬਰ ਵੱਲੋ ਵੱਧ ਚੱੜ੍ਹ ਕੇ ਸ਼ਮੂਲੀਅਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ ਜਿਸਦੇ ਅਧੀਨ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਜਾਂਦੇ ਹਨ ਜਿਸ ਵਿੱਚ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਅਤੇ ਖਾਲਿਆ ਦੀ ਸਫਾਈ, ਪਾਣੀ ਦੀ ਸਾਂਭ-ਸੰਭਾਲ ਦੇ ਕੰਮ, ਰਿਚਾਰਜ ਪਿੱਟਾਂ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਬਾੜੇ, ਸੋਲਿਡ ਵੇਸਟ ਮੈਂਨੇਜਮੈਂਟ ਪ੍ਰੌਜੈਕਟਸ, ਫਲੱਡ ਪ੍ਰੌਟੈਕਸ਼ਨ ਦੇ ਕੰਮ, ਪਲਾਂਟੇਸ਼ਨ, ਸਰਕਾਰੀ ਸਕੂਲਾਂ ਦੇ ਨਵੀਨੀਕਰਨ ਸਬੰਧੀ ਕੰਮ ਆਦਿ ਸ਼ਾਮਲ ਹਨ।

Spread the love