ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਕਤੂਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 8 ਅਕਤੂਬਰ 2021

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 12 ਅਕਤੂਬਰ ਨੂੰ ਸਵੇਰੇ 11:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਟੈਲੀਕਾਲਰ ਦੀਆਂ 50 ਅਸਾਮੀਆਂ ਭਰੀਆਂ ਜਾਣਗੀਆਂ।

ਹੋਰ ਪੜ੍ਹੋ :-ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਉਸਦੇ ਪੁੱਤਰ ਅਸ਼ੀਸ਼ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਨੌਕਰੀ ਦੇ ਯੋਗ ਉਮੀਦਵਾਰ ਆਪਣੀ ਰਜਿਸਟਰ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਨੇ ਦੱਸਿਆ ਕਿ ਉਪਰੋਕਤ ਅਸਾਮੀਆਂ ਲਈ ਪ੍ਰਾਰਥੀਆਂ ਦੀ ਯੋਗਤਾ 12ਵੀਂ, ਗਰੈਜੁਏਸ਼ਨ ਅਤੇ ਪੋਸਟ ਗਰੈਜੁਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 18 ਤੋਂ 32 ਸਾਲ ਦੀ ਹੋਣੀ ਚਾਹੀਦੀ ਹੈ।
ਉਹਨਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਯੋਗਤਾ ਅਨੁਸਾਰ 10 ਹਜਾਰ ਤੋਂ 15 ਹਜਾਰ ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਯਕੀਨੀ ਤੌਰ ਤੇ ਦਿੱਤੀ ਜਾਵੇਗੀ। ਜਿਸ ਦੀ ਤੈਨਾਤੀ ਮੋਹਾਲੀ ਵਿਖੇ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕੋਈ ਵੀ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ‘ਤੇ ਕਾਲ ਕਰ ਸਕਦਾ ਹੈ।
Spread the love